01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

5 ਵੀਂ ਵਾਰ ਮੇਰੇ ’ਤੇ ਭਰੋਸਾ ਪ੍ਰਗਟਾਉਣ ਲਈ ਹਾਈ ਕਮਾਨ ਦਾ ਧੰਨਵਾਦ- ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 31 ਅਕਤੂਬਰ (ਰਣਜੀਤ ਸਿੰਘ ਰਾਜੂ)-2027 ਵਿਧਾਨ ਸਭਾ ਚੋਣਾਂ ਲਈ ਸੱਤਾਧਿਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਅੱਜ ਪਹਿਲੀ ਸੂਚੀ ’ਚ ਸਥਾਨ ਬਣਾਉਣ ਵਾਲੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਟਿਕਟ ਮਿਲਣ ਉਪਰੰਤ ਆਪਣੀ ਪਲੇਠੀ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ 5ਵੀਂ ਵਾਰ ਮੇਰੇ ’ਤੇ ਭਰੋਸਾ ਪ੍ਰਗਟ ਕਰਨ ’ਤੇ ਮੈਂ ਪਾਰਟੀ ਦੀ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦੀ ਹਾਂ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਅਤੇ ਵਿਕਾਸ ਦੇ ਉਹ ਕੰਮ ਕੀਤੇ ਹਨ ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਸੋਚਿਆ ਤੱਕ ਨਹੀ ਸੀ।

ਟਿਕਟ ਮਿਲਣ ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕਾ ਬਲਜਿੰਦਰ ਕੌਰ। ਤਸਵੀਰ: ਰਾਜੂ 01-11-2026
ਤਲਵੰਡੀ ਸਾਬੋ, 31 ਅਕਤੂਬਰ (ਰਣਜੀਤ ਸਿੰਘ ਰਾਜੂ)-2027 ਵਿਧਾਨ ਸਭਾ ਚੋਣਾਂ ਲਈ ਸੱਤਾਧਿਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਅੱਜ ਪਹਿਲੀ ਸੂਚੀ ’ਚ ਸਥਾਨ ਬਣਾਉਣ ਵਾਲੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਟਿਕਟ ਮਿਲਣ ਉਪਰੰਤ ਆਪਣੀ ਪਲੇਠੀ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ 5ਵੀਂ ਵਾਰ ਮੇਰੇ ’ਤੇ ਭਰੋਸਾ ਪ੍ਰਗਟ ਕਰਨ ’ਤੇ ਮੈਂ ਪਾਰਟੀ ਦੀ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦੀ ਹਾਂ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਅਤੇ ਵਿਕਾਸ ਦੇ ਉਹ ਕੰਮ ਕੀਤੇ ਹਨ ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਸੋਚਿਆ ਤੱਕ ਨਹੀ ਸੀ। ਉਨ੍ਹਾਂ ਕਿਹਾ ਕਿ ਮੇਰੇ ਹਲਕਾ ਤਲਵੰਡੀ ਸਾਬੋ ’ਚ ਪੀਣ ਵਾਲੇ ਪਾਣੀ ਤੋਂ ਲੈ ਕੇ ਜਿੱਥੇ ਸਿੰਚਾਈ ਦਾ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਦੇ ਯੋਗ ਪ੍ਰਬੰਧ ਕੀਤੇ ਗਏ, ਉੱਥੇ ਹਲਕੇ ਦੇ 60 ਪਿੰਡਾਂ ’ਚੋਂ ਕਰੀਬ 32 ਪਿੰਡਾਂ ’ਚ ਖੇਡ ਮੈਦਾਨ ਬਣ ਰਹੇ ਹਨ। 2027 ’ਚ ਕਿਹੜੇ ਉਮੀਦਵਾਰ ਨਾਲ ਆਪਣਾ ਮੁਕਾਬਲਾ ਮੰਨਦੇ ਹੋ, ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਮੁਕਾਬਲੇ ’ਚ ਨਹੀਂ ਹੈ ਕਿਉਂਕਿ ਵਿਰੋਧੀ ਧਿਰਾਂ ਕੋਲ ਕੋਈ ਏਜੰਡਾ ਹੀ ਨਹੀਂ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਅਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਲੋਕ ਸਹਿਯੋਗ ਸਦਕਾ ਫ਼ਿਰ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇੱਥੇ ਦੱਸਣਾ ਬਣਦਾ ਹੈ ਕਿ 2014 ’ਚ ਹੋਈ ਹਲਕਾ ਤਲਵੰਡੀ ਸਾਬੋ ਵਿਧਾਨ ਸਭਾ ਜ਼ਿਮਨੀ ਚੋਣ ਵੇਲੇ ਆਮ ਆਦਮੀ ਪਾਰਟੀ ਨੇ ਬਲਜਿੰਦਰ ਕੌਰ ਨੂੰ ਪਹਿਲੀ ਵਾਰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਜਦੋਂਕਿ 2017 ’ਚ ਉਹ ਪਹਿਲੀ ਵਾਰ ਚੋਣ ਜਿੱਤ ਕੇ ਵਿਧਾਇਕ ਬਣੇ, 2019 ’ਚ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਟਿਕਟ ਦੇ ਕੇ ਚੋਣ ਲੜਾਈ ਤੇ 2022 ’ਚ ਉਹ ਫ਼ਿਰ ਤੋਂ ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਉਮੀਦਵਾਰ ਬਣਕੇ ਦੂਜੀ ਵਾਰ ਵਿਧਾਇਕ ਬਣੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਰਾਮਾ ਹੋਪ ਵਲੋਂ ਆਰੀਆ ਹਾਈ ਸਕੂਲ ਦੇ ਬੱਚਿਆਂ ਨੂੰ ਬੂਟ ਵੰਡੇ ਅਗਲੀ ਖ਼ਬਰ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਹਰ ਪੈਰਵਾਈ ਕਰੇਗਾ – ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।