01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਕੋਠਾ ਗੁਰੂ ਕਾ ਤੋਂ ਦੂਜਾ ਜਥਾ ਮਥੁਰਾ - ਵ੍ਰਿੰਦਾਵਨ ਲਈ ਰਵਾਨਾ

ਭਗਤਾ ਭਾਈਕਾ, 31 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ’ ਤਹਿਤ ਮਥੁਰਾ-ਵ੍ਰਿੰਦਾਵਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੂਜੇ ਜਥੇ ਨੂੰ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਅਜੀਤ ਡੈਸਕ 01-11-2026
ਭਗਤਾ ਭਾਈਕਾ, 31 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ’ ਤਹਿਤ ਮਥੁਰਾ-ਵ੍ਰਿੰਦਾਵਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੂਜੇ ਜਥੇ ਨੂੰ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਸਮੇਂ ਮੰਦਰ ਕਮੇਟੀ ਕੋਠਾ ਗੁਰੂ ਕਾ, ਕੌਂਸਲਰ ਅੰਮ੍ਰਿਤਪਾਲ ਕੌਰ, ਆਪ ਆਗੂ ਬਲਜੀਤ ਸਿੰਘ ਸਰ੍ਹਾਂ, ਰੁਪਿੰਦਰ ਸਿੰਘ ਆੜ੍ਹਤੀਆ, ਸੇਠ ਤੇਲੂ ਰਾਮ, ਗੁਰਦਿੱਤ ਸਿੰਘ ਢਿੱਲੋਂ, ਕੈਪਟਨ ਜਗਸੀਰ ਸ਼ਰਮਾ, ਰਣਜੀਤ ਸ਼ਰਮਾ, ਸੁਭਾਸ਼ ਚੰਦ, ਬਲਜੀਤ ਕੁਮਾਰ ਅਰੋੜਾ, ਜਸਪਾਲ ਸਿੰਘ ਫੌਜੀ, ਯੂਥ ਵਿੰਗ ਜ਼ਿਲ੍ਹਾ ਵਾਇਸ ਪ੍ਰਧਾਨ ਰਣਧੀਰ ਸਿੰਘ ਬਰਾੜ, ਗੁਰਿੰਦਰਵੀਰ ਸਿੰਘ ਮਨੀ ਬਰਾੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਲ ਸੁਰੱਖਿਆ ਤੇ ਬੱਚਿਆਂ ਦੀ ਭਲਾਈ ਲਈ ਪ੍ਰਸ਼ਾਸਨ ਵਚਨਬੱਧ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੱਤੀ ਕਰਮ ਚੰਦ ਮਹਿਰਾਜ ਤੋਂ ਦੋ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।