01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮਨਾਈ

ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ਬਰਸੀ ਕਾਂਗਰਸ ਭਵਨ ਬਠਿੰਡਾ ਵਿਖੇ ਮਨਾਈ ਗਈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਕਾਂਗਰਸੀ ਕੌਂਸਲਰਾਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼ਰਧਾ ਫੁੱਲ ਭੇਟ ਕੀਤੇ ਗਏ ਅਤੇ ਮੌਨ ਰੱਖ ਕੇ ਸ਼ਰਧਾਂਜਲੀ ਵੀ ਦਿੱਤੀ।

ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ਬਰਸੀ ਕਾਂਗਰਸ ਭਵਨ ਬਠਿੰਡਾ ਵਿਖੇ ਮਨਾਈ ਗਈ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਕਾਂਗਰਸੀ ਕੌਂਸਲਰਾਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸ਼ਰਧਾ ਫੁੱਲ ਭੇਟ ਕੀਤੇ ਗਏ ਅਤੇ ਮੌਨ ਰੱਖ ਕੇ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੇ ਦੇਸ਼ ਹਿੱਤ ਵਿਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਮੋਦੀ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ, ਉਥੇ ਹੀ ਪੰਜਾਬ ਦੀ ਮਾਨ ਸਰਕਾਰ ਅਧੀਨ ਵੀ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਨੂੰ ਬਚਾਉਣ ਲਈ ਇਕ ਵਾਰ ਫਿਰ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਮੇਂ ਦੀ ਲੋੜ ਹੈ। ਇਸ ਮੌਕੇ ਕੇ.ਕੇ. ਅਗਰਵਾਲ, ਜਸਵੀਰ ਕੌਰ, ਮਾਧਵ ਸ਼ਰਮਾ, ਨਰੇਸ਼ ਗਰਗ, ਰੂਪ ਸਿੰਘ, ਹਰੀ ਓਮ, ਸੁਨੀਲ ਕੁਮਾਰ, ਬਲਤੇਜ ਸਿੰਘ ਸਿੱਧੂ, ਰਮੇਸ਼ਵਰ ਰਜੌਰਾ, ਦੁਲੀ ਚੰਦ, ਸੁਖਦੇਵ ਸਿੰਘ ਬਾਹੀਆ, ਰਮਨ ਕੁਮਾਰ, ਰੁਪਿੰਦਰ ਬਿੰਦਰਾ ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਲਵਾ ਵੈੱਲਫੇਅਰ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਬਠਿੰਡਾ ਨੇ ਅੰਤਰ-ਕਾਲਜ ਕ੍ਰਿਕਟ ਮੁਕਾਬਲੇ ’ਚ ਜਿੱਤਿਆ ਕਾਂਸੀ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।