01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਟਿਕਟ ਮਿਲਣ ’ਤੇ ਵਿਧਾਇਕਾ ਬਲਜਿੰਦਰ ਕੌਰ ਨੂੰ ਦਿੱਤੀ ਵਧਾਈ

ਤਲਵੰਡੀ ਸਾਬੋ, 31 ਅਕਤੂਬਰ (ਰਣਜੀਤ ਸਿੰਘ ਰਾਜੂ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੂੰ ਫਿਰ ਤੋਂ ਪਾਰਟੀ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਬਣਾਏ ਜਾਣ ’ਤੇ ਸਮੁੱਚੇ ਹਲਕੇ ਦੀਆਂ ‘ਆਪ’ ਸਫਾਂ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ । ਇਸੇ ਦੌਰਾਨ ਮਾਰਕਿਟ ਕਮੇਟੀ ਰਾਮਾਂ ਮੰਡੀ ਦੇ ਚੇਅਰਪਰਸਨ ਗੁਰਪ੍ਰੀਤ ਕੌਰ ਸਮੇਤ ਮਹਿਲਾ ਵਿੰਗ ਦੀਆਂ ਆਗੂਆਂ ਨੇ ਵਿਧਾਇਕਾ ਬਲਜਿੰਦਰ ਕੌਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮਠਿਆਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ।

ਅਜੀਤ ਡੈਸਕ 01-11-2026
ਤਲਵੰਡੀ ਸਾਬੋ, 31 ਅਕਤੂਬਰ (ਰਣਜੀਤ ਸਿੰਘ ਰਾਜੂ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਮੁਤਾਬਿਕ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੂੰ ਫਿਰ ਤੋਂ ਪਾਰਟੀ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਬਣਾਏ ਜਾਣ ’ਤੇ ਸਮੁੱਚੇ ਹਲਕੇ ਦੀਆਂ ‘ਆਪ’ ਸਫਾਂ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ । ਇਸੇ ਦੌਰਾਨ ਮਾਰਕਿਟ ਕਮੇਟੀ ਰਾਮਾਂ ਮੰਡੀ ਦੇ ਚੇਅਰਪਰਸਨ ਗੁਰਪ੍ਰੀਤ ਕੌਰ ਸਮੇਤ ਮਹਿਲਾ ਵਿੰਗ ਦੀਆਂ ਆਗੂਆਂ ਨੇ ਵਿਧਾਇਕਾ ਬਲਜਿੰਦਰ ਕੌਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਮਠਿਆਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ। ਗੱਲਬਾਤ ਕਰਦਿਆਂ ਚੇਅਰਪਰਸਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਪਾਰਟੀ ਆਲਾਕਮਾਨ ਨੇ ਨਾ ਕੇਵਲ ਪਾਰਟੀ ਵਰਕਰਾਂ ਦੀ, ਬਲਕਿ ਤਲਵੰਡੀ ਸਾਬੋ ਦੇ ਲੋਕਾਂ ਦੀ ਨਬਜ਼ ਪਛਾਣਦਿਆਂ ਵਿਧਾਇਕਾ ਬਲਜਿੰਦਰ ਕੌਰ ਨੂੰ ਫਿਰ ਤੋਂ ਟਿਕਟ ਦੇ ਕੇ ਨਿਵਾਜਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਰਮਪ੍ਰੀਤ ਕੌਰ ਕੌਂਸਲਰ ਰਾਮਾ ਮੰਡੀ ਤੇ ਹੋਰ ਮਹਿਲਾ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਭੱਲਾ ਨਿਵਾਸ ਵਿਖੇ ਇਕੱਠ ਨੇ ਚੇਅਰਮੈਨ ਭੱਲਾ ਦਾ ਕੱਦ ਉੱਚਾ ਕੀਤਾ ਚੇਅਰਮੈਨ ਭੱਲਾ ਦੇ ਘਰ ਚੜ੍ਹਾਇਆ 100 ਫੁੱਟ ਉੱਚਾ ਗੁਬਾ... ਅਗਲੀ ਖ਼ਬਰ ਮਾਲਵਾ ਵੈੱਲਫੇਅਰ ਕਲੱਬ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।