02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 4.30 ਲੱਖ ਮੀਟ੍ਰਿਕ ਟਨ ਤੋਂ ਪਾਰ

ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉੱਪ ਮੰਡਲ ਮਜਿਸਟਰੇਟਾਂ ਵਲੋਂ ਨਿਰੰਤਰ ਦਾਣਾ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਤਹਿਤ ਐਸ.

ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉੱਪ ਮੰਡਲ ਮਜਿਸਟਰੇਟਾਂ ਵਲੋਂ ਨਿਰੰਤਰ ਦਾਣਾ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਤਹਿਤ ਐਸ. ਡੀ. ਐਮ. ਮੌੜ ਗੁਰਜਿੰਦਰ ਸਿੰਘ ਨੇ ਦਾਣਾ ਮੰਡੀ ਮਾਈਸਰਖਾਨਾ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਲਈ ਕੀਤੇ ਗਏ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਉਸ ਦੀ ਸਮੇਂ-ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 56,685 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਕੁੱਲ ਆਮਦ 4,30,054 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੁੱਲ 3.62 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਸੰਤ ਬਾਬਾ ਫਤਿਹ ਸਿੰਘ ਦੀ ਪੰਥ ਤੇ ਪੰਜਾਬ ਨੂੰ ਵੱਡੀ ਦੇਣ - ਜਨਮੇਜਾ ਸਿੰਘ ਸੇਖੋਂ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਲੱਖਾ ਸਿਧਾਣਾ ਦੇ ਪਰਿਵਾਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।