02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬੇਟੇ ਦੇ ਗ੍ਰਿਫ਼ਤਾਰ ਹੋਣ ਦਾ ਡਰ ਦਿਖਾ ਕੇ ਕਰੀਬ 5 ਲੱਖ ਰੁਪਏ ਦੀ ਠੱਗੀ

ਬਠਿੰਡਾ, 1 ਨਵੰਬਰ (ਪੱਤਰ ਪ੍ਰੇਰਕ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਵੇਂ-ਨਵੇਂ ਤਰੀਕਿਆਂ ਨਾਲ ਆਪਣੇ ਜਾਲ ਵਿਚ ਫਸਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਗਾ ਰਾਮ ਤੀਰਥ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਦੇਸ਼ ਵਿਚ ਰਹਿੰਦੇ ਬੇਟੇ ਦੇ ਕਿਸੇ ਕੇਸ ਵਿਚ ਗ੍ਰਿਫ਼ਤਾਰ ਹੋਣ ਦਾ ਡਰ ਦਿਖਾ ਕੇ ਇੱਕ ਵਿਅਕਤੀ ਨਾਲ 5 ਲੱਖ 47 ਰੁਪਏ ਦੀ ਸਾਈਬਰ ਠੱਗੀ ਕੀਤੀ ਗਈ।

ਅਜੀਤ ਡੈਸਕ 02-11-2026
ਬਠਿੰਡਾ, 1 ਨਵੰਬਰ (ਪੱਤਰ ਪ੍ਰੇਰਕ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਵੇਂ-ਨਵੇਂ ਤਰੀਕਿਆਂ ਨਾਲ ਆਪਣੇ ਜਾਲ ਵਿਚ ਫਸਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਜਗਾ ਰਾਮ ਤੀਰਥ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਦੇਸ਼ ਵਿਚ ਰਹਿੰਦੇ ਬੇਟੇ ਦੇ ਕਿਸੇ ਕੇਸ ਵਿਚ ਗ੍ਰਿਫ਼ਤਾਰ ਹੋਣ ਦਾ ਡਰ ਦਿਖਾ ਕੇ ਇੱਕ ਵਿਅਕਤੀ ਨਾਲ 5 ਲੱਖ 47 ਰੁਪਏ ਦੀ ਸਾਈਬਰ ਠੱਗੀ ਕੀਤੀ ਗਈ। ਜਾਣਕਾਰੀ ਅਨੁਸਾਰ ਜਗਸੀਰ ਸਿੰਘ ਵਾਸੀ ਪਿੰਡ ਜਗਾ ਰਾਮ ਤੀਰਥ ਨੇ ਦੱਸਿਆ ਕਿ ਉਸ ਦਾ ਬੇਟਾ ਵਿਦੇਸ਼ ਵਿਚ ਰਹਿੰਦਾ ਹੈ। ਇਸ ਦੌਰਾਨ ਉਸ ਨੂੰ ਇੱਕ ਫ਼ਰਜ਼ੀ ਫ਼ੋਨ ਕਾਲ ਆਈ, ਜਿਸ ਵਿਚ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਨੇ ਦੱਸਿਆ ਕਿ ਉਸ ਦਾ ਬੇਟਾ ਕਿਸੇ ਕੇਸ ਵਿਚ ਗ੍ਰਿਫ਼ਤਾਰ ਹੋ ਗਿਆ ਹੈ। ਉਨ੍ਹਾਂ ਨੇ ਬੇਟੇ ਨੂੰ ਛੁਡਵਾਉਣ ਬਦਲੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ।ਜਗਸੀਰ ਸਿੰਘ ਅਨੁਸਾਰ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਉਸ ਦਾ ਮੋਬਾਈਲ ਫ਼ੋਨ ਹੈਕ ਕਰ ਲਿਆ ਗਿਆ ਅਤੇ ਵੱਖ-ਵੱਖ ਟ੍ਰਾਂਜੈਕਸ਼ਨਾਂ ਰਾਹੀਂ ਉਸ ਦੇ ਖਾਤੇ ਵਿਚੋਂ ਕੁੱਲ 5 ਲੱਖ 47 ਰੁਪਏ ਕਢਵਾ ਲਏ ਗਏ। ਜਦੋਂ ਉਸ ਨੂੰ ਇਸ ਸਬੰਧੀ ਪਤਾ ਲੱਗਾ ਤਾਂ ਉਸ ਨਾਲ ਠੱਗੀ ਹੋ ਚੁੱਕੀ ਸੀ। ਪੀੜਤ ਨੇ ਇਸ ਸਾਈਬਰ ਠੱਗੀ ਸਬੰਧੀ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ। ਇਸ ਸ਼ਿਕਾਇਤ ਦੇ ਆਧਾਰ ‘ਤੇ ਸਾਈਬਰ ਥਾਣਾ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਾਈਬਰ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਵਿਚ ਮੁਕੱਦਮਾ ਦਰਜ ਕਰ ਕੇ ਅਣਪਛਾਤੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੇਮੌਸਮੇ ਮੀਂਹ ਪੈਣ ਤੋਂ ਬਾਅਦ ਝੋਨੇ ਦੀ ਕਟਾਈ ਪਛੜਨ ਨਾਲ ਮਾਲਵੇ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਅਗਲੀ ਖ਼ਬਰ ਵੋਟਰ ਜਾਗਰੂਕਤਾ ਤਹਿਤ ਭਾਸ਼ਨ ਤੇ ਪੋਸਟਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।