06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਏ.ਡੀ.ਸੀ. ਨੇ ਵੱਖ-ਵੱਖ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ

ਮਾਨਸਾ, 5 ਨਵੰਬਰ (ਫੱਤੇਵਾਲੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਰੱਲਾ, ਤਾਮਕੋਟ, ਜੋਗਾ ਅਕਲੀਆਂ ਆਦਿ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਮਿੱਟੀ ’ਚ ਰਲਾਉਣ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ’ਚ ਵਾਧਾ ਹੋ ਸਕੇ।

ਅਜੀਤ ਡੈਸਕ 06-11-2026
ਮਾਨਸਾ, 5 ਨਵੰਬਰ (ਫੱਤੇਵਾਲੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵਲੋਂ ਰੱਲਾ, ਤਾਮਕੋਟ, ਜੋਗਾ ਅਕਲੀਆਂ ਆਦਿ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਮਿੱਟੀ ’ਚ ਰਲਾਉਣ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ’ਚ ਵਾਧਾ ਹੋ ਸਕੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵਾਤਾਵਰਣ ਅਤੇ ਕੁਦਰਤ ਦੀ ਸੁਰੱਖਿਆ ਲਈ ਨਿਰਸਵਾਰਥ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ।
ਪਿਛਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਇਕੱਤਰ ਕੀਤੇ ਜਾਣਗੇ ਮਹੱਤਵਪੂਰਨ ਅੰਕੜੇ-ਡੀ.ਸੀ. ਅਗਲੀ ਖ਼ਬਰ ਕਬੱਡੀ ’ਚ ਬਠਿੰਡਾ ਦੇ ਮੁੰਡਿਆਂ ਨੇ ਜਿੱਤਿਆ ਖ਼ਿਤਾਬ, ਨੈੱਟਬਾਲ ’ਚ ਬਰਨਾਲਾ ਦੀਆਂ ਲੜਕੀਆਂ ‘ਚੈਂਪੀਅਨ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।