06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੰਗਰੂਰ ਦੀ ‘ਇਨਸਾਫ਼ ਰੈਲੀ’ ’ਚ ਪੁੱਜੇ ਵਰਕਰਾਂ ਦਾ ਡਾ. ਜੀਵਨਜੋਤ ਕੌਰ ਭੱਟੀ ਵਲੋਂ ਧੰਨਵਾਦ

ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਵਾਲੇ ਬਠਿੰਡਾ ਦਿਹਾਤੀ ਹਲਕੇ ਦੇ ਸਮੂਹ ਪਾਰਟੀ ਅਹੁਦੇਦਾਰਾਂ, ਪੰਚਾਂ-ਸਰਪੰਚਾਂ ਅਤੇ ਵਰਕਰਾਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ. ਸੀ.

ਅਜੀਤ ਡੈਸਕ 06-11-2026
ਬਠਿੰਡਾ, 5 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਵਾਲੇ ਬਠਿੰਡਾ ਦਿਹਾਤੀ ਹਲਕੇ ਦੇ ਸਮੂਹ ਪਾਰਟੀ ਅਹੁਦੇਦਾਰਾਂ, ਪੰਚਾਂ-ਸਰਪੰਚਾਂ ਅਤੇ ਵਰਕਰਾਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ.ਸੀ. ਵਿਭਾਗ ਦੀ ਵਾਈਸ ਚੇਅਰਮੈਨ ਡਾ. ਜੀਵਨਜੋਤ ਕੌਰ ਭੱਟੀ ਨੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਮੋਹਾਲਾਂ, ਪ੍ਰਧਾਨ ਬਲਾਕ ਸੰਗਤ ਅਤੇ ਪਰਵਿੰਦਰ ਸਿੰਘ ਸ਼ਰਨੀ ਪ੍ਰਧਾਨ ਬਲਾਕ ਬਠਿੰਡਾ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ, ਪੰਚਾਂ-ਸਰਪੰਚਾਂ ਅਤੇ ਵਰਕਰਾਂ ਨੇ ਇਨਸਾਫ਼ ਰੈਲੀ ਵਿਚ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ। ਉਨ੍ਹਾਂ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਸੱਦੇ ’ਤੇ ਇਕੱਠੇ ਹੋ ਕੇ ਰੈਲੀ ਵਿਚ ਪਹੁੰਚਣ ਵਾਲੇ ਸਾਰੇ ਸਾਥੀਆਂ ਦਾ ਸਹਿਯੋਗ ਸ਼ਲਾਘਾਯੋਗ ਹੈ। ਡਾ. ਭੱਟੀ ਨੇ ਕਿਹਾ ਕਿ ਵਰਕਰ ਹੀ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੇ ਸਹਿਯੋਗ ਤੇ ਮਿਹਨਤ ਸਦਕਾ ਹੀ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ‘ਇਨਸਾਫ਼ ਰੈਲੀ’ ਵਿਚ ਵਰਕਰਾਂ ਵਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਇੱਕਜੁੱਟਤਾ ਦਰਸਾਉਂਦੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਵਿਚ ਕਾਂਗਰਸ ਪਾਰਟੀ ਦੀ ਮੁੜ ਸਰਕਾਰ ਬਣਨੀ ਤੈਅ ਹੈ।
ਪਿਛਲੀ ਖ਼ਬਰ ਮੱਖਣ ਜਿੰਦਲ ਨੇ ਰਾਮਪੁਰਾ ਫੂਲ ਤੋਂ ਭਾਜਪਾ ਦੀ ਟਿਕਟ ਲਈ ਜਤਾਇਆ ਆਪਣਾ ਹੱਕ ਅਗਲੀ ਖ਼ਬਰ ਭੁੱਚੋ ਮੰਡੀ ਸਕੂਲ ਵਿਖੇ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।