06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਬੁਢਲਾਡਾ, 5 ਨਵੰਬਰ (ਪ. ਪ.)

ਅਜੀਤ ਡੈਸਕ 06-11-2026
ਬੁਢਲਾਡਾ, 5 ਨਵੰਬਰ (ਪ.ਪ.)- ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਰੀਰਿਕ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ। ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ’ਚ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਨਾਲ ਸਬੰਧਿਤ ਨੌਜਵਾਨ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਭਰਤੀ ਸਬੰਧੀ ਆਨਲਾਈਨ ਅਪਲਾਈ ਕਰ ਕੇ 10ਵੀਂ ਜਮਾਤ, ਆਧਾਰ ਕਾਰਡ ਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਸਮੇਤ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਵੀ ਮੁਫਤ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਭੁੱਚੋ ਤੋਂ ਭਾਜਪਾ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਡਾ. ਕੁਲਰਾਜ ਸਿੰਘ ਅਗਲੀ ਖ਼ਬਰ ਪੰਜਾਬੀ ਮਾਂ-ਬੋਲੀ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ - ਕੀਰਤੀ ਕਿਰਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।