07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲਾਕ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸੇਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਜਿੱਤੇ ਸੱਤ ਸੋਨ ਤਗਮੇ

ਰਾਮਾਂ ਮੰਡੀ, 6 ਨਵੰਬਰ (ਤਰਸੇਮ ਸਿੰਗਲਾ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾ ਰਹੇ ਸੇਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਸੰਗਤ ਮੰਡੀ ਵਿਖੇ ਆਯੋਜਿਤ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਵਿਚ ਸੇਂਟ ਜ਼ੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਅੰਡਰ-11 ਵਰਗ ਦੇ ਕਰਾਟੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਨੇ ਲਗਾਤਾਰ ਚੌਥੇ ਸਾਲ ਕਰਾਟੇ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਲਸਿਲਾ ਕਾਇਮ ਰੱਖਿਆ।

ਜੇਤੂ ਵਿਦਿਆਰਥੀਆਂ ਦੀ ਸਕੂਲ ਸਟਾਫ਼ ਨਾਲ। 07-11-2026
ਰਾਮਾਂ ਮੰਡੀ, 6 ਨਵੰਬਰ (ਤਰਸੇਮ ਸਿੰਗਲਾ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾ ਰਹੇ ਸੇਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤ ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਸੰਗਤ ਮੰਡੀ ਵਿਖੇ ਆਯੋਜਿਤ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਵਿਚ ਸੇਂਟ ਜ਼ੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਅੰਡਰ-11 ਵਰਗ ਦੇ ਕਰਾਟੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਨੇ ਲਗਾਤਾਰ ਚੌਥੇ ਸਾਲ ਕਰਾਟੇ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਲਸਿਲਾ ਕਾਇਮ ਰੱਖਿਆ।ਸਕੂਲ ਦੀ ਪਿ੍ਰੰਸੀਪਲ ਮੈਡਮ ਮੈਥਿਊ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲਿਆਂ ਵਿਚ ਅਰਪਨ ਸਿੰਘ, ਮਹਿਤਾਬ ਸਿੰਘ, ਗੁਰਨਿਵਾਜ ਸਿੰਘ, ਅਮਨਿੰਦਰ ਸਿੰਘ, ਮਨਰੀਤ ਕੌਰ, ਇਸ਼ਰਤ ਕੌਰ ਅਤੇ ਨਵਨੀਤ ਕੌਰ ਨੇ ਆਪਣੇ-ਆਪਣੇ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤੇ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਾਰੇ ਸੱਤ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ।ਸਕੂਲ ਦੇ ਕੈਂਪਸ ਇੰਚਾਰਜ ਜਗਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਤਾ ਦਿੱਤੀ ਜਾਂਦੀ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਿਸਟਰ ਥਾਮਸ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਕੋਚ ਮੈਡਮ ਮਿਸ਼ੂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਠਿੰਡਾ ਪੁਲਿਸ ਦੀ ਪੈਰਵਾਈ ਸਦਕਾ 2015 ਦੇ ਕਤਲ ਕੇਸ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ ਅਗਲੀ ਖ਼ਬਰ ਗਹਿਰੀ ਭਾਗੀ ਢਾਣੀਆਂ ਦਾ ਟਰਾਂਸਫ਼ਾਰਮਰ ਨਾਂ ਬਦਲੇ ਜਾਣ ਦੇ ਰੋਸ ਵਜੋਂ ਐੱਸ.ਡੀ.ਓ. ਕੋਟਸ਼ਮੀਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।