07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ

ਬਠਿੰਡਾ, 6 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਐੱਸ. ਐੱਸ.

ਅਜੀਤ ਡੈਸਕ 07-11-2026
ਬਠਿੰਡਾ, 6 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਅੰਮ੍ਰਿਤਾ ਪ੍ਰੀਤਮ ਹਾਊਸ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਪ੍ਰੋਗਰਾਮ ਅਫ਼ਸਰ ਮੈਡਮ ਮਨਿੰਦਰ ਕੌਰ ਅਤੇ ਮੈਡਮ ਰਜਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਨੇ ਕਾਲਜ ਕੈਂਪਸ ਦੀ ਸਫ਼ਾਈ ਅਤੇ ਸੁੰਦਰਤਾ ਵਧਾਉਣ ਲਈ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥਣਾਂ ਵਲੋਂ ਰੰਗੋਲੀ ਬਣਾਈ ਗਈ, ਗਮਲਿਆਂ ਨੂੰ ਰੰਗ ਕਰਕੇ ਸੁੰਦਰ ਬਣਾਇਆ ਗਿਆ ਅਤੇ ਕਾਲਜ ਕੈਂਪਸ ਦੀ ਸਜਾਵਟ ਕੀਤੀ ਗਈ। ਕੈਂਪ ਵਿਚ ਲਗਭਗ 40 ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਅਤੇ ਵਾਤਾਵਰਣ ਦੀ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨਹਿਰ ਵਿਚ ਡਿਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।