07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਤੇ ਇਕ ਦੀ ਮੌਤ

ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵਾ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਇਲਾਕਿਆਂ ਵਿਚ ਦੁਰਘਟਨਾਵਾਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਇਕ ਘਟਨਾ ਨਿਊ ਸ਼ਕਤੀ ਨਗਰ ਰੋਡ ’ਤੇ ਕਾਰ ਦੀ ਟੱਕਰ ਲੱਗਣ ਨਾਲ ਮੋਟਰ ਸਾਈਕਲ ਸਵਾਰ ਅਕਸ਼ਤ ਵਾਸੀ ਜਨਤਾ ਨਗਰ 15 ਸਾਲਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 07-11-2026
ਬਠਿੰਡਾ, 6 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵਾ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਇਲਾਕਿਆਂ ਵਿਚ ਦੁਰਘਟਨਾਵਾਂ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਇਕ ਘਟਨਾ ਨਿਊ ਸ਼ਕਤੀ ਨਗਰ ਰੋਡ ’ਤੇ ਕਾਰ ਦੀ ਟੱਕਰ ਲੱਗਣ ਨਾਲ ਮੋਟਰ ਸਾਈਕਲ ਸਵਾਰ ਅਕਸ਼ਤ ਵਾਸੀ ਜਨਤਾ ਨਗਰ 15 ਸਾਲਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ। ਇਕ ਹੋਰ ਘਟਨਾ ਤਿੰਨਕੌਣੀ ਰੋਡ ਤੇ ਚਾਹ ਦੀ ਦੁਕਾਨ ਤੇ ਬੈਠਾ ਵਿਅਕਤੀ ਅਚਾਨਕ ਕੁਰਸੀ ਤੋਂ ਡਿੱਗ ਪਿਆ। ਡਿਊਟੀ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲਵਪ੍ਰੀਤ ਸਿੰਘ ਵਾਸੀ ਹਜ਼ੂਰਾ-ਕਪੂਰਾ ਕਲੋਨੀ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਗੋਨਿਆਣਾ ਰੋਡ ’ਤੇ ਗਿਲਪੱਤੀ ਪਿੰਡ ਨੇੜੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਹਰਵਿੰਦਰ ਸਿੰਘ ਵਾਸੀ ਆਦਰਸ਼ ਨਗਰ, ਬਠਿੰਡਾ ਦਾ ਰਹਿਣ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ।
ਪਿਛਲੀ ਖ਼ਬਰ ਦੀਵਾਲੀ ਦੀ ਰੌਣਕ ਨਾਲ ਜਗਮਗਾਏ ਬਠਿੰਡਾ ਦੇ ਬਾਜ਼ਾਰ, ਖ਼ਰੀਦਦਾਰੀ ਲਈ ਉਮੜੇ ਲੋਕ ਅਗਲੀ ਖ਼ਬਰ ਧੂੜ, ਪ੍ਰਦੂਸ਼ਣ, ਪਟਾਕਿਆਂ ਦੇ ਧੂੰਏਂ ਨਾਲ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਹੋ ਸਕਦਾ ਹੈ ਨੁਕਸਾਨ-ਮਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।