08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਂਸਰ ਦੀ ਬਿਮਾਰੀ ’ਤੇ ਮੁੱਢਲੇ ਪੜਾਅ ਵਿਚ ਹੀ ਕਾਬੂ ਪਾਇਆ ਜਾ ਸਕਦਾ : ਡਾ. ਸ਼ੈਲੀ ਅਰੋੜਾ

ਰਾਮਪੁਰਾ ਫੂਲ, 7 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਕੈਂਪ ਦੌਰਾਨ ਜਾਗਰੂਕ ਕਰਦੇ ਹੋਏ ਬਲਾਕ ਐਜੂਕੇਟਰ ਜਗਤਾਰ ਸਿੰਘ । ਤਸਵੀਰ : ਹੇਮੰਤ ਸ਼ਰਮਾ 08-11-2026
ਰਾਮਪੁਰਾ ਫੂਲ, 7 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੈਲੀ ਅਰੋੜਾ ਦੀ ਯੋਗ ਅਗਵਾਈ ਹੇਠ ਵਿਸ਼ਵ ਕੈਂਸਰ ਦਿਵਸ ਮੌਕੇ ਸੀ.ਐਚ.ਸੀ. ਬਾਲਿਆਂਵਾਲੀ ਅਧੀਨ ਆਉਂਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਸੰਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਅਤੇ ਕੈਂਪ ਲਗਾਏ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੈਲੀ ਅਰੋੜਾ ਨੇ ਦੱਸਿਆ ਕਿ ਕੈਂਸਰ ਇੱਕ ਗੰਭੀਰ ਬਿਮਾਰੀ ਹੈ, ਪਰ ਜੇਕਰ ਇਸ ਦੀ ਪਛਾਣ ਮੁੱਢਲੇ ਪੜਾਅ ਵਿਚ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ ਅਤੇ ਮਰੀਜ਼ ਦੀ ਜਾਨ ਬਚਾਉਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਅਸਧਾਰਨ ਗੰਢ, ਲਗਾਤਾਰ ਖੰਘ, ਬਿਨਾਂ ਕਾਰਨ ਭਾਰ ਘਟਣਾ, ਜ਼ਖ਼ਮ ਦਾ ਠੀਕ ਨਾ ਹੋਣਾ, ਮੂੰਹ ਵਿਚ ਛਾਲੇ ਜਾਂ ਨਿਗਲਣ ਵਿਚ ਤਕਲੀਫ਼ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ, ਬੀੜੀ, ਸਿਗਰਟ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਖ਼ਤਰੇ ਨੂੰ ਵਧਾਉਂਦਾ ਹੈ। ਇਸ ਲਈ ਇਨ੍ਹਾਂ ਮਾੜੀਆਂ ਆਦਤਾਂ ਤੋਂ ਦੂਰ ਰਹਿਣਾ, ਸੰਤੁਲਿਤ ਖ਼ੁਰਾਕ ਖਾਣਾ, ਰੋਜ਼ਾਨਾ ਕਸਰਤ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਔਰਤਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸੰਬੰਧੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਡੀਕਲ ਅਫ਼ਸਰ ਡਾ ਸ਼ਬੀਨਾ, ਫਾਰਮੇਸੀ ਅਫ਼ਸਰ ਕੇਤਨ, ਬਲਾਕ ਐਜੂਕੇਟਰ ਸੁਰਿੰਦਰ ਕੌਰ, ਮਨਜੀਤ ਸਿੰਘ, ਏ.ਐਨ.ਐਮ. ਜਗਮੀਤ ਕੌਰ, ਅਮਨਦੀਪ ਕੌਰ ਆਸ਼ਾ ਵਰਕਰ, ਕਰਮਜੀਤ ਕੌਰ ਆਸ਼ਾ ਵਰਕਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂ ਗੁਰਤੇਜ ਸਿੰਘ ਚਹਿਲ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਪ੍ਰਸ਼ਨੋਤਰੀ ਅਤੇ ਰੰਗੋਲੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।