ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗੋਲੀ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ, ਜਿਨ੍ਹਾਂ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਹਾਊਸ ਵਿਚੋਂ ਭਗਤ ਸਿੰਘ ਹਾਊਸ ਪਹਿਲਾ ਅਤੇ ਊਧਮ ਸਿੰਘ ਹਾਊਸ ਨੇ ਦੂਸਰਾ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰੰਗੋਲੀ ਕੰਪੀਟੀਸ਼ਨ ਵਿਚ ਕਰਤਾਰ ਸਿੰਘ ਹਾਊਸ ਨੇ ਪਹਿਲਾ ਅਤੇ ਗਿਆਨੀ ਦਿੱਤ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਗ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਦੀਵਾਲੀ ਸੰਬੰਧੀ ਸਮਾਗਮ ਦੌਰਾਨ ਵਿਦਿਆਰਥੀ। ਤਸਵੀਰ : ਸੁਖਪਾਲ ਸਿੰਘ ਸੋਨੀ
08-11-2026
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗੋਲੀ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ, ਜਿਨ੍ਹਾਂ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਹਾਊਸ ਵਿਚੋਂ ਭਗਤ ਸਿੰਘ ਹਾਊਸ ਪਹਿਲਾ ਅਤੇ ਊਧਮ ਸਿੰਘ ਹਾਊਸ ਨੇ ਦੂਸਰਾ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰੰਗੋਲੀ ਕੰਪੀਟੀਸ਼ਨ ਵਿਚ ਕਰਤਾਰ ਸਿੰਘ ਹਾਊਸ ਨੇ ਪਹਿਲਾ ਅਤੇ ਗਿਆਨੀ ਦਿੱਤ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ। ਜਮਾਤ ਨਰਸਰੀ ਤੋਂ ਯੂ.ਕੇ .ਜੀ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਨੂੰ ਵੱਖਰੇ ਢੰਗ ਨਾਲ ਮਨਾਇਆ ਗਿਆ। ਦੀਵਾ ਡੈਕੋਰੇਸ਼ਨ, ਸਪੀਚ ਕੰਪੀਟੀਸ਼ਨ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਤੀਜੀ ਜਮਾਤ ਲਈ ਲਾਲਟੈਨ ਬਣਾਉਣ ਦੇ ਮੁਕਾਬਲੇ ਵਿਚ ਕਾਰਤਿਕ ਸੋਢੀ ਨੇ ਪਹਿਲਾ, ਕਨਵਜੋਤ ਸਿੰਘ ਨੇ ਦੂਸਰਾ ਅਤੇ ਗੁਰੂਰੂਪ ਸਿੰਘ ਨੇ ਤੀਸਰਾ ਸਥਾਨ, ਚੌਥੀ ਜਮਾਤ ਲਈ ਦੀਵਾਲੀ ਕਾਰਡ ਬਣਾਉਣ ਦੇ ਮੁਕਾਬਲੇ ਵਿਚ ਪਾਇਲ ਦੀਪ ਕੌਰ ਨੇ ਪਹਿਲਾ, ਖੁਸ਼ਵੀਰ ਕੌਰ ਨੇ ਦੂਸਰਾ ਅਤੇ ਹਰਨੂਰ ਸਿੰਘ ਨੇ ਤੀਸਰਾ ਸਥਾਨ, ਪੰਜਵੀਂ ਜਮਾਤ ਲਈ ਤੋਰਨ ਬਣਾਉਣ ਦੇ ਮੁਕਾਬਲੇ ਵਿਚ ਏਕਮਨੂਰ ਸਿੰਘ ਨੇ ਪਹਿਲਾ ਅਤੇ ਅਰਸ਼ਵੀਰ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਸਮਾਗਮ ਦੀ ਜ਼ਿੰਮੇਵਾਰੀ ਭਗਤ ਸਿੰਘ ਹਾਊਸ ਦੇ ਇੰਚਾਰਜ ਮੈਡਮ ਰਵਿੰਦਰ ਕੌਰ, ਮੈਡਮ ਛਿੰਦਰ ਪਾਲ ਕੌਰ, ਮੈਡਮ ਕਿਰਨਜੀਤ ਕੌਰ, ਮੈਡਮ ਸਸ਼ਪ੍ਰੀਤ ਕੌਰ, ਸ਼ਮਸ਼ੇਰ ਸਿੰਘ ਅਤੇ ਇੰਦਰਜੀਤ ਵਲੋਂ ਨਿਭਾਈ ਗਈ। ਇਸ ਮੌਕੇ ਅਧਿਆਪਕਾ ਗੁਰਜੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਮਾਤ ਗਿਆਰ੍ਹਵੀਂ ਦੀਆਂ ਵਿਦਿਆਰਥਣਾਂ ਮਨਵੀਰ ਕੌਰ ਅਤੇ ਜਸਮੀਤ ਕੌਰ ਵਲੋਂ ਭਾਸ਼ਣ ਦਿੱਤਾ ਗਿਆ। ਇਹ ਐਕਟੀਵਿਟੀ ਇੰਚਾਰਜ ਸੀਨੀਅਰ ਅਮਨਦੀਪ ਕੌਰ ਅਤੇ ਜੂਨੀਅਰ ਮੈਡਮ ਰਾਜੀਵ ਕੌਰ ਵਲੋਂ ਕਰਵਾਈ ਗਈ। ਸਕੂਲ ਵਲੋਂ ਮਲੂਕਾ ਪਿੰਡ ਵਿਚ ਰੈਲੀ ਕੱਢੀ ਗਈ, ਵਿਦਿਆਰਥੀਆਂ ਨੇ ਹਰੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਪ੍ਰਣ ਲਿਆ, ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਦਾ ਸੁਨੇਹਾ ਦਿੱਤਾ। ਰੈਲੀ ਕੁਲਦੀਪ ਸਿੰਘ, ਇੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਦੇਖਰੇਖ ਵਿਚ ਕਰਵਾਈ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਾਂਝ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ।