08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ’ਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਸਹੂਲਤਾਂ ਮਿਲੀਆਂ : ਕੰਵਲਜੀਤ ਕੌਰ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ। ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ਵਿਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਅਜੀਤ ਡੈਸਕ 08-11-2026
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੀ ਸੀਨੀਅਰ ਆਗੂ ਕੰਵਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣੇਗੀ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ। ਕਾਂਗਰਸ ਦੇ ਰਾਜ ਮੌਕੇ ਹੀ ਪੰਜਾਬ ਵਿਚ ਵਿਕਾਸ ਹੋਇਆ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਲੋਕ ਸਹੂਲਤਾਂ ਤੋਂ ਵਾਂਝੇ ਰਹੇ ਹਨ ਅਤੇ ਹੱਕੀ ਮੰਗਾਂ ਲਈ ਜੇਕਰ ਵੱਖ-ਵੱਖ ਜਥੇਬੰਦੀਆਂ, ਲੋਕ, ਕਿਸਾਨ ਅਤੇ ਮੁਲਾਜ਼ਮ ਸੰਘਰਸ਼ ਕਰਦੇ ਸਨ ਤਾਂ ਲਾਠੀਆਂ ਨਾਲ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹਨ ਤੇ ਵੱਡੀ ਗਿਣਤੀ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਚੇਅਰਮੈਨ ਜਤਿੰਦਰ ਭੱਲਾ ਵਲੋਂ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।