ਦਿਵਿਆਂਗ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲ੍ਹਾਂ
ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ੇਸ਼ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਵੰਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਅਤੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ 2 ਸੋਨੇ ਦੇ ਤਗਮੇ ਜਿੱਤੇ।
ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ੇਸ਼ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਵੰਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟ ਪੁੱਟ ਅਤੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ 2 ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਨਵਰੀਤ ਕੌਰ ਨੇ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜਦਕਿ ਚਰਨਪ੍ਰੀਤ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਸਕੂਲ ਦੇ ਵਿਦਿਆਰਥੀਆਂ ਨੇ ਕੁਲ 6 ਤਗਮੇ ਆਪਣੇ ਨਾਮ ਕੀਤੇ, ਜਿਨ੍ਹਾਂ ਵਿਚ 3 ਸੋਨੇ ਦੇ ਅਤੇ 3 ਕਾਂਸੀ ਦੇ ਤਗਮੇ ਸ਼ਾਮਲ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਭੱਟੀ ਨੇ ਜੇਤੂ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ।