ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਮਹਿਮਾ ਸਰਜਾ, 9 ਨਵੰਬਰ (ਬਲਦੇਵ ਸੰਧੂ)-ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ ’ਤੇ ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਬੁਰਜ ਮਹਿਮਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਜੀ ਐਨ ਐਮ ਅਤੇ ਏ ਐਨ ਐਮ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਮਹਿਮਾ ਸਰਜਾ, 9 ਨਵੰਬਰ (ਬਲਦੇਵ ਸੰਧੂ)-ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ ’ਤੇ ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਬੁਰਜ ਮਹਿਮਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਜੀ ਐਨ ਐਮ ਅਤੇ ਏ ਐਨ ਐਮ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਿਉਹਾਰ ਨੂੰ ਹੋਰ ਵੀ ਖ਼ਾਸ ਬਣਾਉਣ ਲਈ ਵਿਦਿਆਰਥੀਆਂ ਵਲੋਂ ਕਲਾਸ ਰੂਮਾਂ ਦੀ ਸੁੰਦਰ ਸਜਾਵਟ ਕੀਤੀ ਗਈ। ਇਸ ਦੇ ਨਾਲ ਹੀ ਦੀਵਿਆਂ ਦੀ ਸਜਾਵਟ, ਰੰਗੋਲੀ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮਾਂ ਵਿਚ ਭਾਗ ਲਿਆ। ਸੰਸਥਾ ਦਾ ਮਾਹੌਲ ਦੀਵਾਲੀ ਦੀਆਂ ਰੌਣਕਾਂ, ਖੁਸ਼ੀਆਂ ਅਤੇ ਰੌਸ਼ਨੀਆਂ ਨਾਲ ਭਰ ਗਿਆ। ਇਸ ਮੌਕੇ ਸੰਸਥਾ ਦੇ ਡਾਕਟਰ ਰਵਜੋਤ ਕੌਰ, ਡਾਇਰੈਕਟਰ ਭਰਤ ਸ਼ਰਮਾ, ਪ੍ਰਿੰਸੀਪਲ ਪਰਮਿੰਦਰ ਕੌਰ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਪਸੀ ਪਿਆਰ, ਭਾਈਚਾਰੇ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੱਤਾ ਗਿਆ।