ਰਾੜਾ ਸਾਹਿਬ, 22 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਪਿਛਲੇ ਦਿਨੀਂ ਇੰਟਰਨੈਸ਼ਨਲ ਸੰਸਥਾ ਡੀ. ਆਈ. ਵੀ. ਈਵੈਂਟ ਵੱਲੋਂ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿਚ ਕਰਵਾਏ ਸਮਾਗਮ ਦੌਰਾਨ ਸਰਕਾਰ-ਏ-ਖਾਲਸਾ ਐਵਾਰਡ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਦੀਆਂ ਉਨ੍ਹਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ, ਜਿੰਨਾ ਨੇ ਲੰਮੇ ਸਮੇਂ ਤੋਂ ਲਗਾਤਾਰ ਆਪੋ ਆਪਣੇ ਖੇਤਰਾਂ ਵਿਚ ਵਿਸ਼ਵ ਪੱਧਰ 'ਤੇ ਸੇਵਾਵਾਂ ਨਿਭਾਈਆਂ | ਉਸੇ ਲੜੀ ਤਹਿਤ ਵਿਸ਼ਵ ਪੱਧਰ ਤੇ ਦਸਤਾਰ ਦਾ ਪ੍ਰਚਾਰ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੂੰ ਪੰਜਾਬ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਵਾਲ'ਤੇ ਡੀ. ਆਈ. ਵੀ ਈਵੈਂਟ ਸੰਸਥਾ ਦੇ ਸੀ. ਈ. ਉ ਮਨਜਿੰਦਰ ਸਿੰਘ, ਸਹਿਯੋਗੀ ਅਮਨਦੀਪ ਸਿੰਘ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਟੀਮ ਮੈਂਬਰਾਂ ਨੂੰ ਦੇ ਕੇ ਨਿਵਾਜਿਆ ਗਿਆ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਸਮੁੱਚੀ ਟੀਮ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਟੀਮ ਵਲੋਂ ਨੌਜਵਾਨ ਪੀੜ੍ਹੀ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਨਿਭਾਈ ਸੇਵਾ ਲਈ ਮਿਲੇ ਸਨਮਾਨ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ, ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਸਥਾ ਵਲੋਂ ਬੱਚੇ ਅਤੇ ਨੌਜਵਾਨ ਪੀੜ੍ਹੀ ਬਾਣੀ ਤੇ ਬਾਣੇ ਨਾਲ ਜੁੜਨ ਲਈ ਪਿੰਡ ਪਿੰਡ ਜਾਕੇ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ, ਧਰਮਪ੍ਰੀਤ ਸਿੰਘ ਦੁਲਮਾ, ਮਨਪ੍ਰੀਤ ਸਿੰਘ ਬਲਿੰਗ, ਗੁਰਮੋਹਤ ਸਿੰਘ ਲੁਧਿਆਣਾ, ਪ੍ਰਭਪਿੰਦਰ ਸਿੰਘ ਬਾਠਾਂ ਆਦਿ ਸਨ |