09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਾਰਡ 19 ਵਿਚ 46.80 ਲੱਖ ਰੁਪਏ ਦੇ ਸਟਰੀਟ ਲਾਈਟ ਪ੍ਰੋਜੈਕਟ ਦਾ ਸੌਂਦ ਨੇ ਕੀਤਾ ਉਦਘਾਟਨ ਖੰਨਾ ਕਰ ਰਿਹਾ ਤੇਜ਼ੀ ਨਾਲ ਵਿਕਾਸ -ਸੌਂਦ

ਅਜੀਤ ਡੈਸਕ 23-01-2026
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਸ਼ਮਸ਼ਾਨਘਾਟ ਰੋਡ 'ਤੇ ਅੱਜ 46.80 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਈ. ਓ. ਚਰਨਜੀਤ ਸਿੰਘ ਉਭੀ, ਕੌਂਸਲਰ ਰੂਬੀ ਭਾਟੀਆ ਵੀ ਮੌਜੂਦ ਸਨ | ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ ਕਿ ਕਿਸੇ ਵੀ ਵਾਰਡ ਜਾਂ ਇਲਾਕੇ ਦਾ ਵਿਕਾਸ ਪਿੱਛੇ ਨਾ ਰਹਿ ਜਾਵੇ | ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰੋੜਾਂ ਰੁਪਏ ਖਰਚ ਕਰ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਖੰਨਾ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਹਲਕਿਆਂ ਵਿਚ ਸ਼ਾਮਿਲ ਹੈ | ਮੰਤਰੀ ਨੇ ਕਿਹਾ ਕਿ ਖੰਨਾ ਦੇ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਇਕ ਕਰ ਦੇਣਗੇ | ਉਨ੍ਹਾਂ ਖੰਨਾ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੰਨਾ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਲਈ ਕੰਮ ਕਰ ਰਹੇ ਹਾਂ | ਇਸ ਮੌਕੇ ਕੌਂਸਲਰ ਪਤੀ ਹਰਜੀਤ ਸਿੰਘ ਭਾਟੀਆ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਰਾਮ ਲੱਲਾ ਦੀ ਸਥਾਪਨਾ ਦੀ ਵਰ੍ਹੇਗੰਢ ਮੌਕੇ ਭਾਜਪਾ ਆਗੂਆਂ ਵਲੋਂ ਲੰਗਰ ਲਗਾਇਆ ਅਗਲੀ ਖ਼ਬਰ ਏ. ਐਸ. ਕਾਲਜ ਫਾਰ ਵਿਮੈਨ ਖੰਨਾ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।