09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁੰਮ ਹੋਏ ਸਰੂਪਾਂ ਦੇ ਮਾਮਲੇ 'ਤੇ ਪੰਜਾਬ ਸਰਕਾਰ ਦਾ ਯੂ-ਟਰਨ ਸਿੱਖ ਭਾਵਨਾਵਾਂ ਨਾਲ ਖਿਲਵਾੜ- ਦਿਲਬਰ ਮੁਹੰਮਦ ਖ਼ਾਨ

ਅਜੀਤ ਡੈਸਕ 23-01-2026
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਗਏ 'ਯੂ-ਟਰਨ' ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਦੇ ਬਿਆਨਾਂ ਵਿਚ ਆਪਾ-ਵਿਰੋਧ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਧਾਰਮਿਕ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਸਿਰਫ਼ ਸਿਆਸੀ ਰੋਟੀਆਂ ਸੇਕ ਰਹੀ ਹੈ | ਜਨਾਬ ਦਿਲਬਰ ਖ਼ਾਨ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਗੁੰਮ ਹੋਏ ਸਰੂਪ ਬੰਗਾ ਨੇੜਲੇ ਇਕ ਧਾਰਮਿਕ ਅਸਥਾਨ ਤੋਂ ਮਿਲੇ ਹਨ ਪਰ ਹੁਣ ਉਨ੍ਹਾਂ ਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਉੱਥੇ ਜਾ ਕੇ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਰਿਕਾਰਡ ਨੂੰ ਸਹੀ ਦੱਸਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਯੂ-ਟਰਨ ਬੇਹੱਦ ਮੰਦਭਾਗਾ ਹੈ | ਇੱਕ ਪਾਸੇ ਮੁੱਖ ਮੰਤਰੀ ਐਸ. ਆਈ. ਟੀ. ਦੀ ਰਿਪੋਰਟ ਦਾ ਹਵਾਲਾ ਦੇ ਕੇ ਦੋਸ਼ ਲਗਾਉਂਦੇ ਹਨ ਅਤੇ ਦੂਜੇ ਪਾਸੇ ਮੰਤਰੀ ਉਸਨੂੰ ਗ਼ਲਤਫ਼ਹਿਮੀ ਦੱਸ ਰਹੇ ਹਨ | ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅਸਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਬੇਨਕਾਬ ਕੀਤਾ ਜਾਵੇ ਅਤੇ ਸੰਗਤ ਨੂੰ ਇਨਸਾਫ਼ ਦਿੱਤਾ ਜਾਵੇ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਨਾਲ ਨੌਜਵਾਨ ਦੀ ਮੌਕੇ 'ਤੇ ਮੌਤ <br/> ਅਗਲੀ ਖ਼ਬਰ ਦਿਆਨੰਦ ਪੇਂਡੂ ਬਰਾਂਚ ਪੋਹੀੜ ਵਿਖੇ ਅੱਖਾਂ ਦੇ ਕੈਂਪ ਦੌਰਾਨ 100 ਤੋਂ ਵੱਧ ਮਰੀਜ਼ਾਂ ਨੇ ਲਾਹਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।