08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਸੰਭਾਲਿਆ ਥਾਣਾ ਸਾਹਨੇਵਾਲ ਦਾ ਚਾਰਜ

ਅਜੀਤ ਡੈਸਕ 23-01-2026
ਸਾਹਨੇਵਾਲ, 22 ਜਨਵਰੀ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਸ਼ਹਿਰ ਅਤੇ ਥਾਣੇ ਅਧੀਨ ਆਉਂਦੇ ਪਿੰਡ ਵਿਚ ਮਾੜੇ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੀ ਵੀ ਸਮਾਜ ਵਿਚ ਆਪਣੀ ਪਹੁੰਚ ਕਿਉਂ ਨਾ ਰੱਖਦੇ ਹੋਣ | ਇਨ੍ਹਾਂ ਸਖ਼ਤ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਾਹਨੇਵਾਲ ਦੇ ਨਵ-ਨਿਯੁਕਤ ਮੁਖੀ ਇੰਸਪੈਕਟਰ ਅੰਮਿ੍ਤਪਾਲ ਸਿੰਘ ਵਲੋਂ ਆਪਣਾ ਚਾਰਜ ਸੰਭਾਲਣ ਮੌਕੇ ਕੀਤਾ ਗਿਆ | ਉਨ੍ਹਾਂ ਥਾਣਾ ਸਾਹਨੇਵਾਲ ਦੀ ਹੱਦਬੰਦੀ ਵਿਚ ਆਉਂਦੇ ਏਰੀਏ ਅੰਦਰ ਰਹਿ ਰਹੇ ਮਾੜੇ ਅਨਸਰਾਂ ਅਤੇ ਨਸ਼ਾ ਸਮਗਲਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਤੇ ਗੈਂਗਸਟਰ ਬਾਜੀ ਕਰ ਰਹੇ ਮਾੜੇ ਅਨਸਰਾਂ 'ਤੇ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ | ਅਖੀਰ 'ਚ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਸਾਹਨੇਵਾਲ 'ਚ ਨਸ਼ਾ ਸਮਗਲਰਾਂ ਲਈ ਕੋਈ ਥਾਂ ਨਹੀਂ ਹੈ |
ਪਿਛਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਇਲਾਕੇ ਦੇ ਲੋਕਾਂ ਲਈ ਕੀਤੀ ਰਸਮੀ ਸ਼ੁਰੂਆਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਤਬਦੀਲ ਕਰਨ ਵਿਰੁੱਧ 26 ਨੂੰ ਕੱਢੇਗਾ ਟਰੈਕਟਰ ਮਾਰਚ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।