08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਧੰਨ-ਧੰਨ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ-ਪ੍ਰਧਾਨ ਗੁਰਦੀਪ ਸਿੰਘ ਈ. ਟੀ. ਓ.

ਅਜੀਤ ਡੈਸਕ 23-01-2026
ਸਾਹਨੇਵਾਲ, 22 ਜਨਵਰੀ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਵਿਖੇ ਧੰਨ ਧੰਨ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਵਿਸ਼ਾਲ ਨਗਰ ਕੀਰਤਨ ਮਨਾਉਣ ਸਬੰਧੀ ਸਾਹਨੇਵਾਲ ਪੁਰਾਣੀ ਦਾਣਾ ਮੰਡੀ ਇਕ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਅਤੇ ਹੋਰ ਪ੍ਰਬੰਧਕ ਕਮੇਟੀ ਤੇ ਮੈਂਬਰਾਂ ਦੀ ਹਾਜ਼ਰੀ ਵਿਚ ਹੋਈ | ਜਿਸ ਵਿਚ ਪ੍ਰਧਾਨ ਗੁਰਦੀਪ ਸਿੰਘ ਈ. ਟੀ. ਓ. ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ਼੍ਰੀ ਰਵਿਦਾਸ ਕੁਹਾੜਾ ਰੋਡ ਸਾਹਨੇਵਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 30 ਜਨਵਰੀ ਨੂੰ ਸਜਾਇਆ ਜਾਵੇਗਾ ਅਤੇ 1 ਫਰਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸੁਖਮਨੀ ਸਾਹਿਬ ਸੁਸਾਇਟੀ ਬੀਬੀਆਂ ਦਾ ਜਥਾ, ਭਾਈ ਕੁਲਦੀਪ ਸਿੰਘ, ਭਾਈ ਚਰਨਜੀਤ ਸਿੰਘ ਖ਼ਾਲਸਾ, ਬਾਬਾ ਬੇਅੰਤ ਸਿੰਘ ਟਿੱਬੀ ਵਾਲੇ ਹੋਰ ਕੀਰਤਨੀਏ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਪ੍ਰਧਾਨ ਗੁਰਦੀਪ ਸਿੰਘ ਕੋਲ ਨੇ ਦੱਸਿਆ ਕਿ ਇਸ ਵਿਚ ਇਲਾਕੇ ਦੀਆਂ ਸੰਗਤਾਂ ਸ਼ਹਿਰ ਅਤੇ ਗੁਰਦੁਆਰਾ ਸੰਗਤ ਸਿੰਘ ਜੀ, ਗੁਰਦੁਆਰਾ ਜੀਵਨ ਸਿੰਘ ਜੀ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਖੰਨਾ ਵਿੱਚ 6.96 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਇਲਾਕੇ ਦੇ ਲੋਕਾਂ ਲਈ ਕੀਤੀ ਰਸਮੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।