ਖੰਨਾ ਵਿੱਚ 6.96 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ
ਅਜੀਤ ਡੈਸਕ
23-01-2026
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਵਿੱਚ 4.17 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਤੋਂ ਖੇੜੀ ਨੌਧ ਸਿੰਘ ਰੋਡ ਦੀ ਲੰਬਾਈ 5.61 ਕਿਲੋਮੀਟਰ ਦੀ ਮੁਰੰਮਤ ਕਰਨ ਜਿਸ ਵਿੱਚ ਖੰਨਾ ਤੋਂ ਲਲਹੇੜੀ ਚੌਂਕ ਤੱਕ 1.5 ਕਿੱਲੋਮੀਟਰ ਇੰਟਰ ਲਾਕ ਟਾਈਲ ਲਗਾਉਣ ਅਤੇ 2.79 ਕਰੋੜ ਰੁਪਏ ਦੀ ਲਾਗਤ ਨਾਲ ਰਤਨਹੇੜੀ ਤੋਂ ਭਾਦਲਾ ਨੀਚਾ 4 ਕਿੱਲੋਮੀਟਰ ਲੰਬੀ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਦੇ ਕੰਮ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਕੰਮ 31 ਮਾਰਚ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ |
ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਪੰਚਾਇਤ ਮੰਤਰੀ ਸੌਂਦ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ | ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਬਲਾਕ ਸੰਮਤੀ ਮੈਂਬਰ ਲਖਵੀਰ ਸਿੰਘ ਕਾਲਾ, ਪਿੰਡ ਰਤਨਹੇੜੀ ਦੇ ਸਰਪੰਚ ਅਮਰਜੀਤ ਸਿੰਘ, ਪਿੰਡ ਮਹੌਣ ਦੇ ਸਰਪੰਚ ਸੁਖਚੈਨ ਸਿੰਘ, ਪਿੰਡ ਸਾਹਿਬਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਵਸਨੀਕ ਹਾਜ਼ਰ ਸਨ |