08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਬਿਨਾਂ ਕਿਸੇ ਭੇਦ ਭਾਵ ਤੋਂ ਹਰ ਵਰਗ ਲਈ- ਆਪ ਆਗੂ

ਅਜੀਤ ਡੈਸਕ 23-01-2026
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਬਿਨਾ ਕਿਸੇ ਭੇਦ-ਭਾਵ ਤੋਂ ਹਰ ਵਰਗ ਲਈ ਸੇਵਾ ਭਾਵਨਾ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਤੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਕਰਨ ਸਿਹੌੜਾ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦਾ ਫ਼ਾਇਦਾ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਕੈਸ਼ਲੈਸ਼ 10 ਲੱਖ ਰੁਪਏ ਤੱਕ ਦਾ ਹੋਵੇਗਾ | ਉਨ੍ਹਾਂ ਕਿਹਾ ਕਿ ਦੋ ਹਜਾਰ ਸਿਹਤ ਸੇਵਾਵਾਂ ਦਾ ਲਾਭ ਸਰਕਾਰੀ ਮੁਲਾਜ਼ਮ, ਆਂਗਣਵਾੜੀ ਤੇ ਆਸ਼ਾ ਵਰਕਰ ਵੀ ਲੈ ਸਕਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨ ਲੋਹਟ, ਦਿਲਪ੍ਰੀਤ ਸਿੰਘ ਮਕਸੂਦੜਾ, ਪਲਵਿੰਦਰ ਸਿੰਘ ਝੱਜ, ਧਰਮਿੰਦਰ ਰੂਪਰਾਏ, ਸੁਖਵਿੰਦਰ ਕੌਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਣਕ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋ ਰਹੀ ਪੈ ਰਹੀ ਠੰਢ-ਕਿਸਾਨ ਜੁਗਰਾਜ ਮੰਡ ਅਗਲੀ ਖ਼ਬਰ ਖੰਨਾ ਵਿੱਚ 6.96 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।