08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਣਕ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋ ਰਹੀ ਪੈ ਰਹੀ ਠੰਢ-ਕਿਸਾਨ ਜੁਗਰਾਜ ਮੰਡ

ਅਜੀਤ ਡੈਸਕ 23-01-2026
ਮਾਛੀਵਾੜਾ ਸਾਹਿਬ, 22 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿਚ ਪੈ ਰਹੀ ਠੰਢ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਕਿਸਾਨਾਂ ਵਲੋਂ ਕਾਸ਼ਤ ਕੀਤੀ ਕਣਕ ਦੀ ਫ਼ਸਲ ਲਈ ਇਹ ਲਾਹੇਵੰਦ ਸਾਬਤ ਹੋ ਰਹੀ ਹੈ | ਅਗਾਂਹਵਧੂ ਕਿਸਾਨ ਜੁਗਰਾਜ ਸਿੰਘ ਮੰਡ ਨੇ ਕਿਹਾ ਕਿ ਪਿਛਲੇ ਸਾਲ ਠੰਢ ਬਹੁਤ ਘੱਟ ਪਈ ਜਿਸ ਦਾ ਸਿੱਧਾ ਅਸਰ ਕਣਕ ਦੀ ਫ਼ਸਲ 'ਤੇ ਦੇਖਣ ਨੂੰ ਮਿਲਿਆ ਅਤੇ ਝਾੜ ਘੱਟ ਨਿਕਲਿਆ | ਇਸ ਵਾਰ ਠੰਢ ਜ਼ਿਆਦਾ ਪੈ ਰਹੀ ਹੈ ਅਤੇ ਕਿਸਾਨਾਂ ਅਨੁਸਾਰ ਜੇਕਰ ਇਹ ਠੰਢ ਘਟਦੀ-ਘਟਦੀ ਮਾਰਚ ਤੱਕ ਜਾਰੀ ਰਹੀ ਤਾਂ ਇਸ ਦਾ ਸਿੱਧਾ ਲਾਭ ਕਣਕ ਦੀ ਫ਼ਸਲ ਨੂੰ ਮਿਲੇਗਾ ਜਿਸ ਦਾ ਝਾੜ ਵੀ ਵਧੇਗਾ | ਦੂਸਰੇ ਪਾਸੇ ਕੜਾਕੇ ਦੀ ਠੰਢ ਕਾਰਨ ਬਜ਼ੁਰਗ ਤੇ ਬੱਚੇ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਨੂੰ ਇੱਕ ਤਾਂ ਘਰੋਂ ਬਾਹਰ ਨਿਕਲਣ ਵਿਚ ਮੁਸ਼ਕਿਲ ਆਉਂਦੀ ਹੈ ਅਤੇ ਦੂਜਾ ਬਿਮਾਰੀਆਂ ਵਿਚ ਘਿਰਨ ਦਾ ਡਰ ਬਣਿਆ ਰਹਿੰਦਾ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ - ਚੇਅਰਮੈਨ ਗਿੱਲ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਬਿਨਾਂ ਕਿਸੇ ਭੇਦ ਭਾਵ ਤੋਂ ਹਰ ਵਰਗ ਲਈ- ਆਪ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।