08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ - ਚੇਅਰਮੈਨ ਗਿੱਲ

ਅਜੀਤ ਡੈਸਕ 23-01-2026
ਰਾੜਾ ਸਾਹਿਬ, 22 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਵਿਧਾਨ ਸਭਾ ਹਲਕਾ ਪਾਇਲ ਦੇ ਟਕਸਾਲੀ ਆਗੂ ਚੇਅਰਮੈਨ ਬੂਟਾ ਸਿੰਘ ਗਿੱਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁ. ਤੱਕ ਦਾ ਇਲਾਜ ਪੀ. ਜੀ. ਆਈ. ਸਮੇਤ ਅਨੇਕਾਂ ਵੱਡੇ ਹਸਪਤਾਲਾਂ ਵਿੱਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਪਾਇਲ ਅੰਦਰ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਲੋਕਾਂ ਦੇ ਬੀਮਾ ਕਾਰਡ ਬਣਾਏ ਜਾਣਗੇ | ਇਸ ਮੌਕੇ ਚੇਅਰਮੈਨ ਬੂਟਾ ਸਿੰਘ ਗਿੱਲ ਨਾਲ ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਵੱਖ-ਵੱਖ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰਾਸ਼ਟਰੀ ਵੋਟਰ ਦਿਵਸ 2026 ਮਨਾਇਆ ਅਗਲੀ ਖ਼ਬਰ ਕਣਕ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋ ਰਹੀ ਪੈ ਰਹੀ ਠੰਢ-ਕਿਸਾਨ ਜੁਗਰਾਜ ਮੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।