08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੈਮੀਨਾਰ ਸਕੂਲੀ ਬੱਚੇ ਸੱਚ, ਨਿਮਰਤਾ ਵਰਗੀਆਂ ਮਹਾਨ ਕਦਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ-ਖ਼ਾਲਸਾ

ਅਜੀਤ ਡੈਸਕ 23-01-2026
ਡੇਹਲੋਂ, 22 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਿਖੇ ਵਿਦਿਆਰਥੀਆਂ ਵਿਚ ਨੈਤਿਕ ਚੇਤਨਾ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਯੂਨਾਈਟਿਡ ਕਿੰਗਡਮ (ਮੈਂਚੈਸਟਰ) ਤੋਂ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਖ਼ਾਲਸਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਖ਼ਾਲਸਾ ਐਜੂਕੇਟ ਪੰਜਾਬ ਅਭਿਆਨ ਨਾਲ ਸੰਬੰਧਿਤ ਹਨ ਅਤੇ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਗਰਮ ਯਤਨ ਕਰ ਰਹੇ ਹਨ | ਉਹ ਗੁਰੂ ਨਾਨਕ ਮਲਟੀਵਰਸਿਟੀ ਰਾਹੀਂ ਹੋਣਹਾਰ ਅਤੇ ਹੁਨਰ ਭਰਪੂਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰ ਕੇ ਸਮਾਜ ਅੰਦਰ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸਲ ਸਫਲਤਾ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਤ ਨਹੀਂ, ਸਗੋਂ ਉਹ ਇਮਾਨਦਾਰੀ, ਧੀਰਜ, ਆਤਮਸਮਰਪਣ ਅਤੇ ਨਿਸ਼ਕਾਮ ਸੇਵਾ ਨਾਲ ਸੰਬੰਧਿਤ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸੱਚ, ਨਿਮਰਤਾ ਵਰਗੀਆਂ ਮਹਾਨ ਕਦਰਾਂ ਨੂੰ ਆਪਣੇ ਜੀਵਨ ਵਿਚ ਵਸਾਉਣ ਲਈ ਪ੍ਰੇਰਿਆ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਮਾਪਿਆਂ ਅਤੇ ਅਧਿਆਪਕਾਂ ਦਾ ਆਦਰ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਵੀ ਦਿੱਤਾ | ਇਹ ਸਮਾਗਮ ਸਕੂਲ ਦੀ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਅਤੇ ਚੇਅਰਪਰਸਨ ਸੁਮਨ ਸੋਫਤ ਨੇ ਕਿਹਾ ਕਿ ਪੈਰਾਗੌਨ ਸਕੂਲ ਸੰਸਥਾ ਵਲੋਂ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਸਮੇਤ ਚੰਗੇ ਸਮਾਜਸੇਵੀ ਬਣਨ ਲਈ ਅਜਿਹੇ ਪ੍ਰੇਰਨਾਦਾਇਕ ਸੈਮੀਨਾਰਾਂ ਦਾ ਸਮੇਂ-ਸਮੇਂ ਆਯੋਜਨ ਕੀਤਾ ਜਾਂਦਾ ਹੈ | ਸਕੂਲ ਅਧਿਆਪਕਾ ਹਰਜੀਤ ਕੌਰ ਗਿੱਲ (ਟੀਚਰ ਇੰਚਾਰਜ) ਵਲੋਂ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ ਗਈ | ਅੰਤ ਵਿਚ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਮੁੱਖ ਮਹਿਮਾਨ ਖ਼ਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਨੈਤਿਕ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਪੰਜਾਬੀ ਅਤੇ ਅੰਗਰੇਜ਼ੀ ਅਧਿਆਪਕਾਂ ਦਾ 'ਮਿਸ਼ਨ ਸਮਰੱਥ 4.0' ਸ਼ੁਰੂ <br/> ਅਗਲੀ ਖ਼ਬਰ ਮਹਿਲਾ ਦੋਸਤ ਦੇ ਘਰ ਗਏ ਵਿਅਕਤੀ 'ਤੇ ਚੱਲੀ ਗੋਲੀ, ਫਿਲਹਾਲ ਹਾਲਤ ਖ਼ਤਰੇ ਤੋਂ ਬਾਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।