10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ

ਅਜੀਤ ਡੈਸਕ 29-01-2026
ਸਮਰਾਲਾ, 28 ਜਨਵਰੀ (ਗੋਪਾਲ ਸੋਫਤ)-ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਇਕਾਈ ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹਰਜੀਤ ਕੌਰ ਜ਼ਿਲ੍ਹਾ ਪ੍ਰਧਾਨ, ਅਗਵਾਈ ਵਿਚ ਸਮਰਾਲਾ ਵਿਖੇ ਹੋਈ | ਮੀਟਿੰਗ ਵਿਚ ਸ਼ਾਮਲ ਸਿਮਰਨਜੀਤ ਸਿੰਘ ਜਨਰਲ ਸਕੱਤਰ, ਹਰਜੀਤ ਸਿੰਘ ਰੇਂਜ ਪ੍ਰਧਾਨ, ਜਗਵੀਰ ਸਿੰਘ, ਹਰਦੀਪ ਸਿੰਘ ਲਖਵੀਰ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਕਿ ਮਹਿਕਮਾ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਦਿਹਾੜੀਦਾਰ ਵਰਕਰਜ਼ ਨੂੰ ਤਿੰਨ ਸਾਲ ਦੀ ਸੇਵਾ ਤੋਂ ਬਾਅਦ ਰੈਗੂਲਰ ਕੀਤਾ ਜਾਣਾ ਚਾਹੀਦਾ | ਜੇਕਰ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਹੀ ਦਿੱਤਾ ਜਾਂਦਾ ਤਾਂ ਜਲਦ ਹੀ ਜਥੇਬੰਦੀ ਵਲੋਂ ਸੰਘਰਸ਼ ਤੇਜ ਕੀਤਾ ਜਾਵੇਗਾ | ਇਸ ਸਮੇਂ ਦਵਿੰਦਰ ਸਿੰਘ ਖੀਰਨੀਆਂ, ਰਜਿੰਦਰ ਸਿੰਘ, ਗੁਰਬਚਨ ਸਿੰਘ, ਸਤਪਾਲ ਲਾਲ, ਬਲਜੀਤ ਸਿੰਘ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਸਰਕਾਰੀ ਸਕੂਲ ਉੱਪਲਾਂ ਵਿਖੇ ਮੈਗਜ਼ੀਨ 'ਕਰੂੰਬਲਾਂ' ਦਾ ਚੌਥਾ ਭਾਗ ਰਿਲੀਜ਼ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਸੱਤ ਦਿਨਾਂ ਐਨ. ਐੱਸ. ਐੱਸ. ਕੈਂਪ ਸੰਬੰਧੀ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।