10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਸਕੂਲ ਉੱਪਲਾਂ ਵਿਖੇ ਮੈਗਜ਼ੀਨ 'ਕਰੂੰਬਲਾਂ' ਦਾ ਚੌਥਾ ਭਾਗ ਰਿਲੀਜ਼

ਅਜੀਤ ਡੈਸਕ 29-01-2026
ਕੁਹਾੜਾ, 28 ਜਨਵਰੀ (ਸੰਦੀਪ ਸਿੰਘ ਕੁਹਾੜਾ)-ਨਾਇਬ ਰਸਾਲਦਾਰ ਬਸਤਾ ਸਿੰਘ ਸਰਕਾਰੀ ਹਾਈ ਸਕੂਲ, ਉੱਪਲ ਵਿਖੇ ਹੈੱਡਮਾਸਟਰ ਨਵਦੀਪ ਸ਼ਰਮਾ ਦੀ ਅਗਵਾਈ ਵਿਚ ਸਕੂਲ ਮੈਗਜ਼ੀਨ 'ਕਰੂੰਬਲਾਂ-ਫੁੱਟ ਰਿਹਾ ਹੁਨਰ' ਦਾ ਚੌਥਾ ਭਾਗ ਜਾਰੀ ਕੀਤਾ ਗਿਆ | ਜਿਸ ਵਿਚ ਰੁਪਿੰਦਰ ਕੌਰ ਲੈਕਚਰਾਰ ਮੈਥ ਵਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰ ਕੇ ਮੈਗਜ਼ੀਨ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ | ਹੈੱਡਮਾਸਟਰ ਨਵਦੀਪ ਸ਼ਰਮਾ ਵਲੋਂ ਲੈਕਚਰਾਰ ਰੁਪਿੰਦਰ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਅਧਿਆਪਕ ਗੁਲਜਿੰਦਰ ਕੌਰ, ਪ੍ਰਭਜੀਤ ਕੌਰ, ਮੀਨਾ ਕੁਮਾਰੀ, ਸਰਬਜੀਤ ਕੌਰ, ਜਸਦੀਪ ਕੌਰ, ਹਰਦੀਪ ਸਿੰਘ, ਹਰਮਨਜੋਤ ਸਿੰਘ ਅਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮਰਾਲਾ 'ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਅਗਲੀ ਖ਼ਬਰ ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।