11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ 12 ਦੀ ਦੇਸ਼ ਵਿਆਪੀ ਹੜਤਾਲ ਸੰਬੰਧੀ ਸੀ. ਡੀ. ਪੀ. ਓ. ਨੂੰ ਦਿੱਤਾ ਨੋਟਿਸ

ਅਜੀਤ ਡੈਸਕ 29-01-2026
ਸਮਰਾਲਾ, 28 ਜਨਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਬਲਾਕ ਸਮਰਾਲਾ ਦੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇਕ ਭਰਵੀਂ ਮੀਟਿੰਗ ਪਰਮਜੀਤ ਕੌਰ ਪ੍ਰਧਾਨ ਬਲਾਕ ਸਮਰਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਜੋ ਕਿ ਭਾਰਤੀ ਟਰੇਡ ਯੂਨੀਅਨ ਕੇਂਦਰ (ਸੀਟੂ) ਅਤੇ ਅਖਿਲ ਭਾਰਤੀ ਆਂਗਣਵਾੜੀ ਵਰਕਰ ਅਤੇ ਹੈਲਪਰ ਫੈਡਰੇਸ਼ਨ ਨਾਲ ਸਬੰਧਿਤ ਇਕਾਈ ਹੈ, ਨੇ ਸਮੂਹ ਟਰੇਡ ਯੂਨੀਅਨਾਂ ਨਾਲ ਮਿਲ ਕੇ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਸਬੰਧੀ ਸੀ. ਡੀ. ਪੀ. ਓ. ਸਮਰਾਲਾ ਨੂੰ ਦੇਸ਼ ਵਿਆਪੀ ਹੜਤਾਲ ਦਾ ਲਿਖਤੀ ਨੋਟਿਸ ਦੇਣ ਉਪਰੰਤ ਇਕੱਤਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 17 ਸੂਤਰੀ ਮੰਗ ਪੱਤਰ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਸਮਰਾਲਾ ਦੀਆਂ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ | ਅਖੀਰ ਪਰਮਜੀਤ ਕੌਰ ਨੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਪੂਰੀ ਤਰ੍ਹਾਂ ਭਾਗ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।