09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਾਇਲ ਦੇ ਪਿੰਡ ਰਾਈਮਾਜਰਾ 'ਚ ਸੜਕ ਦਾ ਵਿਧਾਇਕ ਗਿਆਸਪੁਰਾ ਨੇ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 30-01-2026
ਪਾਇਲ, 29 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)- ਪਾਇਲ ਦੇ ਪਿੰਡ ਰਾਈਮਾਜਰਾ ਵਿੱਚ ਸਾਢੇ 32 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੀ ਸ਼ੁਰੂਆਤ ਵਿਧਾਇਕ ਗਿਆਸਪੁਰਾ ਨੇ ਨੀੰਹ ਪੱਥਰ ਰੱਖ ਕੇ ਕੀਤੀ | ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ 25 ਸਾਲਾਂ ਤੋਂ ਇਹ ਸੜਕ ਬਿਲਕੁਲ ਖ਼ਸਤਾ-ਹਾਲ ਵਿੱਚ ਸੀ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੜਕ ਟੁੱਟੀ ਹੋਣ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਆਵਾਜਾਈ ਵਿੱਚ ਦਿੱਕਤ ਆਉਂਦੀ ਸੀ ਅਤੇ ਸ਼ਰਧਾਲੂਆਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਸੀ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਇਲ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕਰੀਬ ਡੇਢ ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਪੀ. ਏ ਮਨਜੀਤ ਸਿੰਘ, ਚੇਅਰਮੈਨ ਬੂਟਾ ਸਿੰਘ ਰਾਣੋ, ਅਵਿਨਾਸ਼ਪਰੀਤ ਸਿੰਘ ਜੱਲਾ, ਡਾਇਰੈਕਟਰ ਮਨਜੀਤ ਸਿੰਘ, ਬੱਬੀ ਪਾਇਲ, ਅਮਰਜੀਤ ਕੌਰ, ਪਰੀਤਮ ਸਿੰਘ, ਦੀਵਾਨ ਸਿੰਘ, ਕਰਮਜੀਤ ਸਿੰਘ ਬਰਮਾਲੀਪੁਰ, ਸਰਪੰਚ ਗੁਰਿੰਦਰ ਸਿੰਘ, ਸਰਪੰਚ ਦਵਿੰਦਰ ਸਿੰਘ, ਹਰਦੀਪ ਸਿੰਘ ਅਜਨੌਦ, ਗੁਰਪ੍ਰੀਤ ਸਿੰਘ ਬਿਲਾਸਪੁਰ, ਅਮਰਿੰਦਰ ਸਿੰਘ, ਪ੍ਰਭਜੀਤ ਸਿੰਘ, ਭੋਲਾ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਦੇਬਾ ਰਾਈਮਾਜਰਾ, ਪੰਮਾ ਰਾਈਮਾਜਰਾ ਅਤੇ ਮੇਜਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਟਰੈਕਟਰਾਂ ਵਲੋਂ ਬੇ-ਹਿਸਾਬ ਡੀਜ਼ਲ ਖਪਤ ਕਰਨ ਦੇ ਮਾਮਲੇ ਵਿਚ ਏ. ਡੀ. ਸੀ. ਅਰਬਨ ਲੁਧਿਆਣਾ 60 ਦਿਨਾਂ ਵਿਚ... ਅਗਲੀ ਖ਼ਬਰ ਚੀਮਾ ਵਿਖੇ ਪਰਮਜੀਤ ਸਿੰਘ ਨੇ ਪਿਤਾ ਦੀ ਯਾਦ ਵਿਚ ਸਕੂਲ ਨੂੰ ਫ਼ੋਟੋਸਟੇਟ ਮਸ਼ੀਨ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।