ਪਾਇਲ, 29 ਜਨਵਰੀ (ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਪਾਇਲ ਤੋਂ ਪੱਤਰਕਾਰ ਰਜਿੰਦਰ ਸਿੰਘ ਦੀ ਮਾਤਾ ਪਰਮਜੀਤ ਕੌਰ ਪਤਨੀ ਕਰਨੈਲ ਸਿੰਘ ਵੱਲੋਂ ਅਚਾਨਕ ਸਦੀਵੀ ਵਿਛੋੜਾ ਦੇਣ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਇੰਜੀਨੀਅਰ ਬੋਪਾਰਾਏ ਨੇ ਕਿਹਾ ਕਿ ਮਾਤਾ ਪਰਮਜੀਤ ਕੌਰ ਦੀ ਸਿੱਖਿਆ ਦੇ ਮਹੱਤਵ ਨੂੰ ਜਾਣਦੇ ਸਨ, ਇਸ ਕਰਕੇ ਉਨ੍ਹਾਂ ਆਪਣੇ ਧੀਆਂ ਪੁੱਤਰਾਂ ਨੂੰ ਉਚ ਕੋਟੀ ਸਿੱਖਿਆ ਹਾਸਲ ਕਰਕੇ ਵੱਖ ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀਆਂ ਦਿਵਾਈਆਂ | ਇਸ ਮੌਕੇ ਸਰਕਲ ਜਥੇਦਾਰ ਜਸਵੀਰ ਸਿੰਘ ਨਿਜ਼ਾਮਪੁਰ ਨੇ ਮਾਤਾ ਪਰਮਜੀਤ ਕੌਰ ਸੰਬੰਧੀ ਕਿਹਾ ਕਿ ਮਾਤਾ ਪਰਮਜੀਤ ਕੌਰ ਵਿਚ ਧਾਰਮਿਕ ਰੁਚੀਆਂ ਸਨ, ਜਿਸ ਕਰਕੇ ਹਰ ਸਮੇਂ ਪ੍ਰਮਾਤਮਾ ਦਾ ਸਿਮਰਨ ਕਰਦੇ ਰਹਿੰਦੇ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੰਤ ਸਿੰਘ ਘਲੋਟੀ, ਅਧਿਆਪਕ ਆਗੂ ਬਲਬੀਰ ਸਿੰਘ, ਮਨਜੀਤ ਸਿੰਘ ਵੱਲੋ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਰਜਿੰਦਰ ਸਿੰਘ ਨੇ ਦੱਸਿਆ ਕਿ ਮਾਤਾ ਪਰਮਜੀਤ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਫਰਵਰੀ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ 1 ਵਜੇ ਹੋਵੇਗੀ |