08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਬਦਲ ਕੇ ਮਨਰੇਗਾ ਕਾਮਿਆਂ ਤੇ ਗ਼ਰੀਬਾਂ ਦੇ ਹੱਕਾਂ 'ਤੇ ਮਾਰਿਆ ਡਾਕਾ- ਰਾਜਾ ਗਿੱਲ

ਅਜੀਤ ਡੈਸਕ 30-01-2026
ਬੀਜਾ, 29 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਕਾਂਗਰਸ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਪਿੰਡ ਬਗ਼ਲੀ ਕਲਾਂ ਵਿਖੇ ਮਨਰੇਗਾ ਕਾਨੂੰਨ ਦੇ ਹੱਕ ਵਿੱਚ ਇੱਕ ਮੀਟਿੰਗ ਕੀਤੀ | ਇਸ ਮੌਕੇ ਮਨਰੇਗਾ ਮਜ਼ਦੂਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ 20 ਸਾਲਾ ਪੁਰਾਣੇ ਸਫਲ ਚਲ ਰਹੇ ਮਨਰੇਗਾ ਕਾਨੂੰਨ ਨੂੰ ਬਦਲ ਕੇ ਮਨਰੇਗਾ ਕਾਮਿਆਂ ਤੇ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਜਿਸ ਕਰਕੇ ਹਾਈਕਮਾਂਡ ਵਲੋਂ ਪੂਰੇ ਦੇਸ਼ ਭਰ ਅੰਦਰ ਅੰਦੋਲਨ ਵਿੱਢਿਆ ਹੋਇਆ ਹੈ | ਇਸ ਮੌਕੇ ਅਜਮੇਰ ਸਿੰਘ ਪੂਰਬਾ ਤੇ ਐਡਵੋਕੇਟ ਜਸਪ੍ਰੀਤ ਸਿੰਘ ਨੇ ਆਖਿਆ ਕਿ ਇਸ ਨਵੇਂ ਕਾਨੂੰਨ ਨਾਲ ਪਿੰਡਾਂ ਦੀ ਪੰਚਾਇਤ ਦੀ ਤਾਕਤ ਘਟੀ ਹੈ | ਪਹਿਲਾਂ ਵਾਲੇ ਕਾਨੂੰਨ ਵਿਚ ਪਿੰਡ ਦੀ ਪੰਚਾਇਤ ਜਾਂ ਗ੍ਰਾਮ ਸਭਾ ਤੈਅ ਕਰ ਸਕਦੀ ਸੀ, ਕਿ ਪਿੰਡ ਵਿਚ ਕੀ ਕੰਮ ਹੋਣਾ ਹੈ ਪਰ ਹੁਣ ਕੇਂਦਰ ਖ਼ੁਦ ਤੈਅ ਕਰੇਗੀ ਕਿ ਕੰਮ ਕਰਵਾਉਣਾ ਹੈ | ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ, ਅਜਮੇਰ ਸਿੰਘ ਪੂਰਬਾ ਬਲਾਕ ਪ੍ਰਧਾਨ, ਜਤਿੰਦਰ ਸਿੰਘ ਜੋਗਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਰਮਿੰਦਰ ਸਿੰਘ ਗੋਲਡੀ ਸਲੋਦੀ, ਸਰਪੰਚ ਬਲਵਿੰਦਰ ਸਿੰਘ ਸਵੈਚ, ਹਰਚੰਦ ਸਿੰਘ ਮਾਲਕਪੁਰ, ਗੁਰਮੁੱਖ ਸਿੰਘ ਤੇ ਨਗਰ ਦੇ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਅੱਜ ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਆਰਟੀਫ਼ੀਸ਼ਲ ਇੰਟੈਲੀਜੈਂਸ ਫ਼ਾਰ ਆਤਮਨਿਰਭਰ ਭਾਰਤ ਵਿਸ਼ੇ ਉੱਤੇ ਜਾਗਰੂਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।