08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਅੱਜ

ਅਜੀਤ ਡੈਸਕ 30-01-2026
ਸਾਹਨੇਵਾਲ, 29 ਜਨਵਰੀ (ਹਨੀ ਚਾਠਲੀ)-ਅੱਜ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕੁਹਾੜਾ ਰੋਡ ਸਾਹਨੇਵਾਲ ਵਿਖੇ ਪ੍ਰਧਾਨ ਗੁਰਦੀਪ ਸਿੰਘ ਕੌਲ ਦੀ ਅਗਵਾਈ ਹੇਠ ਮੈਂਬਰਾਂ ਦੀ ਮੀਟਿੰਗ ਹੋਈ | ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਕੁਹਾੜਾ ਰੋਡ ਸਾਹਨੇਵਾਲ ਵਿਖੇ 30 ਜਨਵਰੀ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 1 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨੀ ਰਾਗੀ ਅਤੇ ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ 30 ਜਨਵਰੀ ਨੂੰ ਸਾਹਨੇਵਾਲ 'ਚ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਕਿਸਾਨ ਵਿੰਗ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਸਕਰਨ ਸਿੰਘ ਲਾਲੀ ਹਰਾ, ਓਮ ਪ੍ਰਕਾਸ਼ ਗੋਇਲ, ਸਾਬਕਾ ਪ੍ਰਧਾਨ ਮਹਿੰਦਰ ਸਿੰਘ, ਮੰਗਤ ਸਿੰਘ, ਕਮਲ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ ਅਗਲੀ ਖ਼ਬਰ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਬਦਲ ਕੇ ਮਨਰੇਗਾ ਕਾਮਿਆਂ ਤੇ ਗ਼ਰੀਬਾਂ ਦੇ ਹੱਕਾਂ 'ਤੇ ਮਾਰਿਆ ਡਾਕਾ- ਰਾਜਾ ਗਿੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।