08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੰਡੀ ਵਿਖੇ ਧਾਰਮਿਕ ਸਮਾਗਮ ਦੌਰਾਨ 'ਇਫਕੋ' ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ • ਇਫਕੋ ਪਹਿਲਾਂ ਵੀ ਸਭਾ ਨੂੰ ਸਹਾਇਤਾ ਦਿੰਦੀ ਰਹਿੰਦੀ ਹੈ-ਪ੍ਰਧਾਨ ਛੀਨਾਂ, ਸਕੱਤਰ ਗਰੇਵਾਲ

ਅਜੀਤ ਡੈਸਕ 30-01-2026
ਸਿੱਧਵਾਂ ਬੇਟ, 29 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੰਡੀ ਵਿਖੇ ਸਰਬੱਤ ਦੇ ਭਲੇ ਲਈ ਸਭਾ ਦੇ ਪ੍ਰਧਾਨ ਅਜਮੇਰ ਸਿੰਘ ਛੀਨਾਂ ਅਤੇ ਸਕੱਤਰ ਹਰਜਿੰਦਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ਼ਬਦ ਗੁਰੂ 'ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੀ ਛਤਰ-ਛਾਇਆ ਅਤੇ ਹਜੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਪਤੀ 'ਤੇ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਹਾਜ਼ਰੀ ਭਰੀ | ਇਸ ਮੌਕੇ ਖਾਦ, ਬੀਜ ਅਤੇ ਕੀੜ ਮਾਰ ਦਵਾਈਆਂ ਦੀ ਮੁੱਖ ਸੰਸਥਾ ਇਫਕੋ ਵਲੋਂ ਜ਼ਿਲ੍ਹਾ ਮੈਨੇਜਰ ਮੋਹਨ ਸਰੂਪ ਦੀ ਪ੍ਰਧਾਨਗੀ ਹੇਠ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡ ਕੇ ਆਪਣਾ ਯੋਗਦਾਨ ਪਾਇਆ | ਇਸ ਲਈ ਸਭਾ ਦੇ ਪ੍ਰਧਾਨ ਅਜਮੇਰ ਸਿੰਘ ਛੀਨਾਂ ਅਤੇ ਸਕੱਤਰ ਹਰਜਿੰਦਰ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਫਕੋ ਪਹਿਲਾਂ ਵੀ ਸਾਡੀ ਸਭਾ ਨੂੰ ਸਮੇਂ-ਸਮੇਂ ਤੇ ਸਹਿਯੋਗ ਦਿੰਦੀ ਰਹਿੰਦੀ ਹੈ | ਇਸ ਮੌਕੇ ਸਭਾ ਦੀ ਮੀਤ ਪ੍ਰਧਾਨ ਦਵਿੰਦਰ ਕੌਰ, ਸਰਪੰਚ ਬੀਬੀ ਅਮਰਜੀ ਤ ਕੌਰ ਛੀਨਾਂ, ਐਡੀਟਰ ਮਨਜੀਤ ਸਿੰਘ, ਸੇਲਜ਼ਮੈਨ ਮਨਜੋਤ ਸਿੰਘ, ਲਖਵਿੰਦਰ ਸਿੰਘ ਲੱਖਾ, ਮਨਪ੍ਰੀਤ ਸਿੰਘ, ਬਲਵੰਤ ਸਿੰਘ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਕੌਰ, ਮਨਜੀਤ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਸਰਪੰਚ ਜਗਤਾਰ ਸਿੰਘ, ਕਮਿੱਕਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸੰਮਤੀ ਮੈਂਬਰ ਗੁਰਜੀਤ ਸਿੰਘ, ਸੰਮਤੀ ਮੈਂਬਰ ਅਮਨਦੀਪ ਸਿੰਘ, ਜਗਮੋਹਣ ਸਿੰਘ, ਪੰਚ ਗੁਰਵੀਰ ਸਿੰਘ, ਜਗਰਾਜ ਸਿੰਘ, ਸੁਖਦੇਵ ਸਿੰਘ, ਸਾਬਕਾ ਸਰਪੰਚ ਗੁਲਵੰਤ ਸਿੰਘ ਸਾਬਕਾ ਪ੍ਰਧਾਨ, ਗੁਰਪ੍ਰੀਤ ਸਿੰਘ ਮਿੰਟੂ, ਸਾਬਕਾ ਸਰਪੰਚ, ਜਗਰਾਜ ਸਿੰਘ ਭੁੱਲਰ, ਕੁਲਵੰਤ ਸਿੰਘ ਕੰਤਾ ਤੋਂ ਇਲਾਵਾ ਪਿੰਡ ਜੰਡੀ ਅਤੇ ਪਿੰਡ ਰਸੂਲਪੁਰ ਦੇ ਹੋਰ ਅਗਾਂਹਵਧੂ ਕਿਸਾਨ ਵੀਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਘਲੋਟੀ ਦਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਤੋਂ ਪਹਿਲਾਂ ਜੰਗੀ ਪੱਧਰ 'ਤੇ ਸੜਕ ਰਿਪੇਅਰ ਅਤੇ ਸਫ਼ਾਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।