ਰਾੜਾ ਸਾਹਿਬ, 29 ਜਨਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)- ਸਮੂਹ ਨਗਰ ਨਿਵਾਸੀ ਪਿੰਡ ਘਲੋਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਫੋਕਲ ਪੁਆਇੰਟ ਪਿੰਡ ਘਲੋਟੀ ਵਿਖੇ ਤਿੰਨ ਦਿਨਾਂ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਕਰਵਾਇਆ ਗਿਆ | ਜਿਸ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਬਾਣੀ ਕੀਰਤਨ ਵਿਖਿਆਨ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਸਮਾਗਮ ਦੌਰਾਨ ਉਨ੍ਹਾਂ ਜਿਥੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਕਿਸ਼ਨ ਸਿੰਘ, ਸੰਤ ਤੇਜਾ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦੁਆਰਾ ਪਾਏ ਹੋਏ ਪੂਰਨਿਆਂ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਉੱਥੇ ਗੁਰਦੁਆਰਾ ਰਾੜਾ ਸਾਹਿਬ ਨਾਲ ਜੁੜੀਆਂ ਆਪਣੇ ਬਚਪਨ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ | ਇਸ ਸਮੇਂ ਪ੍ਰਧਾਨ ਅੰਮਿ੍ਤਪਾਲ ਸਿੰਘ ਘਲੋਟੀ ਨੇ ਨਗਰ ਨਿਵਾਸੀ, ਇਲਾਕੇ ਦੀ ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਸੰਗਤਾਂ ਦੇ ਸਹਿਯੋਗ ਨਾਲ ਅਜਿਹੇ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਭਾਈ ਸੰਦੀਪ ਸਿੰਘ ਰੁਪਾਲੋਂ, ਜੱਥੇਦਾਰ ਬਲਵੰਤ ਸਿੰਘ ਘਲੋਟੀ, ਇੰਦਰਜੀਤ ਸਿੰਘ, ਕਰਮਜੀਤ ਸਿੰਘ ਪੰਮਾ, ਗੁਰਮੀਤ ਸਿੰਘ ਯੂ. ਐਸ. ਏ., ਗੁਰਸੇਵਕ ਸਿੰਘ, ਕਾਲਾ ਸਿੰਘ, ਬੀਬੀ ਗਗਨਦੀਪ ਕੌਰ, ਹਰਜੀਤ ਸਿੰਘ ਨੀਟਾ, ਯਾਦਵਿੰਦਰ ਸਿੰਘ ਬਿੱਟੂ, ਬਲੌਰ ਸਿੰਘ ਕਨੇਡਾ, ਸੋਹਣ ਸਿੰਘ, ਰਮਨਦੀਪ ਸਿੰਘ, ਮਾਣਾ ਸਿੰਘ, ਲੱਖਾ ਘਲੋਟੀ, ਪ੍ਰਦੀਪ ਸਿੰਘ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਰਪੰਚ ਜਸਪ੍ਰੀਤ ਸਿੰਘ ਘਲੋਟੀ, ਸਰਪੰਚ ਹਰਵਿੰਦਰ ਸਿੰਘ ਘਣਗਸ, ਬਲਬੀਰ ਸਿੰਘ ਝੱਮਟ, ਲੱਖੀ ਸਰਪੰਚ ਕਿਲ੍ਹਾ ਹਾਂਸ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ |