ਰਾੜਾ ਸਾਹਿਬ, 29 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਕਾਂਗਰਸ ਪਾਰਟੀ ਵੱਲੋਂ ਪੰਜਾਬ ਅੰਦਰ ਕਰਵਾਈਆਂ ਜਾ ਰਹੀਆਂ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸ ਵੱਲੋਂ ਗੁਰਨਾਜ ਸਿੰਘ ਜੀਰਖ ਨੂੰ ਉਮੀਦਵਾਰ ਐਲਾਨ ਦਿੱਤਾ ਹੈ, ਜਿਨ੍ਹਾਂ ਵੱਲੋਂ ਹਲਕਾ ਪਾਇਲ ਦੀ ਪ੍ਰਧਾਨਗੀ ਲਈ ਆਨ- ਲਾਇਨ ਨਾਮਜ਼ਦਗੀ ਪੱਤਰ ਦਾਖਿਲ ਕਰ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਗੁਰਨਾਜ ਸਿੰਘ ਜੀਰਖ ਪਹਿਲਾਂ ਵੀ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਨ, ਜਿਨ੍ਹਾਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਨੂੰ ਦੇਖਦਿਆਂ ਮੁੜ ਉਨ੍ਹਾਂ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ | ਇਸ ਸਮੇਂ ਗੁਰਨਾਜ ਸਿੰਘ ਜੀਰਖ ਨੇ ਸਾਬਕਾ ਵਿਧਾਇਕ ਤੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ, ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਸੰਮਤੀ ਮੈਂਬਰ ਗੁਰਮੁੱਖ ਸਿੰਘ ਗੋਮੀ ਸਿਆੜ੍ਹ, ਪਿੰਦਰੀ ਸਹਾਰਨਮਾਜਰਾ, ਆਕਾਸ਼ ਨੱਥੂਮਾਜਰਾ ਸਮੇਤ ਵੱਖ-ਵੱਖ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂਆਂ ਦਾ ਧੰਨਵਾਦ ਕੀਤਾ |