08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਵਲੋਂ ਪ੍ਰੋਲਾਈਫ ਹਸਪਤਾਲ ਦਾ ਦੌਰਾ

ਅਜੀਤ ਡੈਸਕ 30-01-2026
ਡੇਹਲੋਂ, 29 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਵਿਦਿਆਰਥੀਆਂ ਵਲੋਂ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਗਿਆਨ ਭਰਪੂਰ ਸਿੱਖਿਆਤਮਕ ਦੌਰਾ ਕੀਤਾ ਗਿਆ | ਹਸਪਤਾਲ ਪ੍ਰਬੰਧਕਾਂ ਵਲ਼ੋਂ ਸਟਾਫ਼ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਡਾ. ਕਿਰਨਜੋਤ ਨੇ ਵਿਦਿਆਰਥੀਆਂ ਨਾਲ ਚਿਕਿਤਸਾ ਖੇਤਰ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਡਾ. ਹਰਪ੍ਰੀਤ ਜੌਲੀ, ਡਾ. ਮੁਨੀਸ਼, ਡਾ. ਸੁਖਪ੍ਰੀਤ ਸਿੰਘ ਸਮੇਤ ਕਈ ਹੋਰ ਡਾਕਟਰਾਂ ਨਾਲ ਮੁਲਾਕਾਤ ਕਰ ਕੇ ਆਪਣੇ ਸਵਾਲਾਂ ਦੇ ਉੱਤਰ ਪ੍ਰਾਪਤ ਕੀਤੇ | ਦੌਰੇ ਦੌਰਾਨ ਵਿਦਿਆਰਥੀਆਂ ਨੇ ਬਲੱਡ ਬੈਂਕ, ਆਈ. ਸੀ. ਯੂ. ਅਤੇ ਅਪਰੇਸ਼ਨ ਥੀਏਟਰ ਦਾ ਨਿਰੀਖਣ ਕੀਤਾ ਅਤੇ ਆਧੁਨਿਕ ਸਿਹਤ ਸਹੂਲਤਾਂ ਨੂੰ ਨਜ਼ਦੀਕ ਤੋਂ ਸਮਝਿਆ | ਦੱਸਣਯੋਗ ਹੈ ਕਿ ਡਾਕਟਰਾਂ ਨਾਲ ਹੋਈ ਚਰਚਾ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਰਹੀ | ਸਕੂਲ ਪ੍ਰਬੰਧਕਾਂ ਚੇਅਰਮੈਨ ਡਾ. ਸੁਰਿੰਦਰਪਾਲ ਸਿੰਘ ਸੋਫਤ ਅਤੇ ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਕਿਹਾ ਕਿ ਵਿਕਟੋਰੀਆ ਸੰਸਥਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਜਿਹੇ ਦੌਰੇ ਕਰਵਾਏ ਜਾਂਦੇ ਹਨ ਤਾਂ ਕਿ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਸੰਬੰਧੀ ਜਾਗਰੂਕ ਕੀਤਾ ਜਾ ਸਕੇ | ਸਕੂਲ ਪਿ੍ੰਸੀਪਲ ਬਿਪਨ ਸੇਠੀ ਨੇ ਪ੍ਰੋਲਾਈਫ ਹਸਪਤਾਲ ਦੇ ਪ੍ਰਬੰਧਕਾਂ, ਡਾਕਟਰਾਂ ਅਤੇ ਸਟਾਫ਼ ਸਮੇਤ ਰੋਹਿਤ ਦਾ ਧੰਨਵਾਦ ਕਰਦਿਆਂ ਸਹਿਯੋਗ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਲੋਕ ਸੰਘਰਸ਼ ਕਮੇਟੀ ਖੰਨਾ ਵਲੋਂ ਨਿੱਜੀਕਰਨ ਦੇ ਸੱਜਰੇ ਹਮਲਿਆਂ ਖ਼ਿਲਾਫ਼ ਇਕੱਤਰਤਾ ਅਗਲੀ ਖ਼ਬਰ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੀ ਪ੍ਰਧਾਨਗੀ ਲਈ ਗੁਰਨਾਜ ਸਿੰਘ ਜੀਰਖ ਨੂੰ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।