21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ

ਅਜੀਤ ਡੈਸਕ 18-02-2026
ਪਾਇਲ, 17 ਫਰਵਰੀ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਅਤੇ ਪੀ. ਐਸ. ਈ. ਬੀ ਇੰਪਲਾਈਜ ਜੁਆਇੰਟ ਫੋਰਮ ਦੇ ਫ਼ੈਸਲਿਆਂ ਅਨੁਸਾਰ ਡਵੀਜ਼ਨ ਦੋਰਾਹਾ ਅਧੀਨ ਪੈਂਦੀ ਸਬ ਡਵੀਜ਼ਨ ਧਮੋਟ ਦੇ ਕਾਮਿਆਂ ਦੁਆਰਾ ਕੇਂਦਰ ਸਰਕਾਰ ਵਲੋਂ ਉਦਯੋਗਿਕ ਕੋਡ ਸੋਧ ਬਿੱਲ ਪਾਸ ਕਰਕੇ ਪਾਰਲੀਮੈਂਟ ਵਿਚ ਮਨਜ਼ੂਰੀ ਦੇਣ ਦੇ ਵਿਰੋਧ ਤੇ ਪੰਜਾਬ ਸਰਕਾਰ ਸਮੇਤ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਟਿਆਲਾ ਵਿਖੇ ਬਡੂੰਗਰ ਦੀ 50 ਏਕੜ ਜਮੀਨ ਵੇਚਣ ਦੇ ਫ਼ੈਸਲੇ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿਚ ਪ੍ਰਵਾਨਗੀ ਦੇਣ ਦੇ ਕੀਤੇ ਫ਼ੈਸਲੇ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਕੀਤਾ | ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਅਰਥੀਆਂ ਸਾੜੀਆਂ ਗਈਆਂ | ਆਗੂਆਂ ਨੇ ਗੇਟ ਰੈਲੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੀ ਪੱਧਰ 'ਤੇ ਤਬਦੀਲ ਅਤੇ ਬਹੁਤ ਸਾਰੇ ਕਾਨੂੰਨਾਂ ਨੂੰ ਮੁੱਢੋਂ ਹੀ ਖਤਮ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ 90 ਦੇ ਕਰੀਬ ਜਥੇਬੰਦੀਆਂ ਦੇ ਸਾਂਝੇ ਫ਼ੈਸਲੇ ਮੁਤਾਬਿਕ 22 ਫਰਵਰੀ ਨੂੰ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਸਾਹਮਣੇ ਸਾਂਝੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬਲਵੀਰ ਸਿੰਘ, ਬੁੱਧ ਸਿੰਘ, ਬੂਟਾ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਰਾਮਜੀਤ ਸਿੰਘ, ਭਰਪੂਰ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਲਈ ਤਿਆਰੀ ਵਿੱਢੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ 20 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।