21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਚਦੇਵਾ ਸਕੂਲ ਸਾਹਨੇਵਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸੰਬੰਧੀ ਕਰਵਾਇਆ ਸਮਾਗਮ

ਅਜੀਤ ਡੈਸਕ 18-02-2026
ਸਾਹਨੇਵਾਲ, 17 ਫਰਵਰੀ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਸੰਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਸ਼ਬਦਾਂ ਨਾਲ ਸੰਬੋਧਨ ਕੀਤਾ | ਪ੍ਰੋਗਰਾਮ ਦੀ ਮੁੱਖ ਗੱਲ ਮਿਸਟਰ ਫੇਅਰਵੈੱਲ ਅਤੇ ਮਿਸ ਫੇਅਰਵੈੱਲ ਦੇ ਵੱਕਾਰੀ ਖ਼ਿਤਾਬਾਂ ਦੀ ਘੋਸ਼ਣਾ ਸੀ | ਜੇਤੂਆਂ ਦੀ ਚੋਣ ਉਨ੍ਹਾਂ ਦੇ ਵਿਸ਼ਵਾਸ, ਸ਼ਖ਼ਸੀਅਤ ਅਤੇ ਸਮੁੱਚੇ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਗਈ | ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਪ੍ਰਸ਼ੰਸਾ ਅਤੇ ਮਾਨਤਾ ਦੇ ਪ੍ਰਤੀਕ ਵਜੋਂ ਟਰਾਫ਼ੀਆਂ ਵੀ ਭੇਟ ਕੀਤੀਆਂ ਗਈਆਂ | ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਬਾਰ੍ਹਵੀਂ ਜਮਾਤ 'ਚ ਪੜ੍ਹ ਰਹੇ ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ, ਬੈੱਸਟ ਸਿੰਗਰ, ਬੈੱਸਟ ਡਾਂਸ, ਸੌ ਫ਼ੀਸਦੀ ਹਾਜ਼ਰੀ, ਬੈੱਸਟ ਖਿਡਾਰੀ, ਮਿਸ ਫੇਅਰਵੈੱਲ, ਮਿਸਟਰ ਫੇਅਰਵੈੱਲ ਆਦਿ ਵਿਦਿਆਰਥੀਆਂ ਨੂੰ ਸ਼ੈਸ਼ੇ ਪਹਿਨਾ ਕੇ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਅਤੇ 22 ਦੇ ਘਿਰਾਓ ਦੀ ਹਮ... ਅਗਲੀ ਖ਼ਬਰ ਪੱਤਰਕਾਰ ਦਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।