21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜੈਤੋ ਦੇ ਮੋਰਚੇ ਦੇ ਸ਼ਹੀਦ ਜਥੇ. ਬਾਬਾ ਰਣ ਸਿੰਘ ਮਾਦਪੁਰ ਦੀ ਯਾਦ ਵਿਚ ਗੁਰਮਤਿ ਸਮਾਗਮ 21 ਨੂੰ

ਅਜੀਤ ਡੈਸਕ 18-02-2026
ਬੀਜਾ, 17 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ਼ਹੀਦਸਰ ਸਾਹਿਬ ਮਾਦਪੁਰ ਵਿਖੇ ਜੈਤੋ ਦੇ ਮੋਰਚੇ ਦੇ ਮਹਾਨ ਸ਼ਹੀਦ ਜਥੇ ਬਾਬਾ ਰਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 21 ਫਰਵਰੀ ਨੂੰ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਤੇ ਸਲਾਨਾ ਬਰਸੀ ਸਬੰਧੀ ਸਮਾਗਮ ਦੀਆਂ ਤਿਆਰੀਆਂ ਵਿੱਚ ਸੇਵਾਦਾਰ ਜੁਟੇ ਹੋਏ ਹਨ ਮੁੱਖ ਸੇਵਾਦਾਰ ਸੰਤ ਬਾਬਾ ਪੰਜਾਬ ਸਿੰਘ ਮਾਦਪੁਰ ਵਾਲੇ ਅਤੇ ਭਾਈ ਜਸਵੀਰ ਸਿੰਘ ਲੋਪੋਂ ਵਾਲਿਆਂ ਨੇ ਗੱਲਬਾਤ ਕਰਦਿਆਂ ਦੱਸਿਆ 19 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ | 21 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੰਤ ਸਮਾਗਮ ਹੋਵੇਗਾ | ਜਿਸ ਵਿੱਚ ਸੰਤ ਬਾਬਾ ਜੋਗਿੰਦਰ ਸਿੰਘ ਲੱਲ ਕਲਾਂ ਵਾਲੇ, ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲੇ, ਸੰਤ ਬਾਬਾ ਮੇਜਰ ਸਿੰਘ ਪੰਜ ਭੈਣੀਆਂ ਵਾਲੇ, ਸੰਤ ਬਾਬਾ ਰਣਜੀਤ ਸਿੰਘ ਛਪਾਰ ਵਾਲੇ, ਮਹੰਤ ਗੁਰਮੁੱਖ ਸਿੰਘ ਲੋਪੋਂ, ਭਾਈ ਜਸਵੀਰ ਸਿੰਘ ਲੋਪੋਂ ਵਾਲੇ ਅਤੇ ਗੁਣੀ ਗਿਆਨੀ ਕਥਾਵਾਚਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਇਸ ਮੌਕੇ ਭਾਈ ਜਤਿੰਦਰ ਸਿੰਘ, ਗੁਰਸੇਵਕ ਸਿੰਘ, ਅਮਰਪਾਲ ਸਿੰਘ, ਤਨਵੀਰ ਸਿੰਘ,ਚਰਨਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾ ਸਮਾਧਾਂ ਸੰਨਿਆਸ ਆਸ਼ਰਮ ਪਿੰਡ ਘੁਡਾਣੀ ਕਲਾਂ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ • ਇੰਜੀ. ਗਿਆਸਪੁਰਾ, ਲ... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਅਤੇ 22 ਦੇ ਘਿਰਾਓ ਦੀ ਹਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।