ਰਾੜਾ ਸਾਹਿਬ, 17 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਸਾਂਝੇ ਸੰਘਰਸ਼ ਸੰਬੰਧੀ ਜਾਣਕਾਰੀ ਦਿੰਦਿਆਂ ਅਜੀਤਪਾਲ ਸਿੰਘ ਜੱਸੋਵਾਲ ਸੂਬਾ ਕੋ ਕਨਵੀਨਰ, ਬਿਕਰਮਜੀਤ ਸਿੰਘ ਕੱਦੋਂ ਸੂਬਾ ਵਿੱਤ ਸਕੱਤਰ ਅਤੇ ਗੁਰਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਹੁਣ ਉਕਤ ਕਰਮਚਾਰੀ ਜ਼ਿਲੇ੍ਹ ਭਰ ਵਿੱਚ ਬਲਾਕ ਪੱਧਰ ਤੇ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਅਤੇ ਰੋਸ ਪ੍ਰਦਰਸ਼ਨ ਕਰਨਗੇ | ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ |