21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਕਾਬੂ

ਅਜੀਤ ਡੈਸਕ 18-02-2026
ਮਲੌਦ, 17 ਫਰਵਰੀ (ਕੁਲਵਿੰਦਰ ਸਿੰਘ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਸਿਹੌੜਾ ਵਿਖੇ ਰੂਹ ਨੂੰ ਕਬਾਉਂਣ ਵਾਲਾ ਮਾਮਲੇ ਸਾਹਮਣੇ ਆਇਆ, ਜਿਸ ਵਿਚ ਪਿੰਡ ਦੇ ਇੱਕ ਨੌਜਵਾਨ ਵਲੋਂ ਸਾਢੇ ਨੌਂ ਸਾਲਾ ਬੱਚੀ ਨਾਲ ਬਲਾਤਕਾਰ ਦੀ ਘਿਣੌਨੀ ਹਰਕਤ ਕੀਤੀ ਗਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਬੱਚੀ ਦੀ ਦਾਦੀ ਨੇ ਦੱਸਿਆ ਕਿ ਉਸ ਦੀ ਪੋਤਰੀ ਨੂੰ 13 ਫਰਵਰੀ ਨੂੰ ਸਕੂਲ ਤੋਂ ਆਉਂਦੇ ਹੋਏ ਪਿੰਡ ਦਾ ਲੜਕਾ ਗੁਰਵਿੰਦਰ ਸਿੰਘ ਕੱਪੜੇ ਦੇਣ ਦੇ ਬਹਾਨੇ ਆਪਣੇ ਘਰ ਲੈ ਗਿਆ ਜਿੱਥੇ ਲਿਜਾ ਕੇ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ | ਪੀੜ੍ਹਤਾ ਦੀ ਦਾਦੀ ਦੇ ਬਿਆਨਾਂ 'ਤੇ ਮਲੌਦ ਪੁਲਿਸ ਵਲੋਂ ਕਥਿਤ ਦੋਸ਼ੀ ਲੜਕੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਥਾਣੇਦਾਰ ਜਗਤਾਰ ਸਿੰਘ, ਮੁਨਸ਼ੀ ਹਰਮਿੰਦਰ ਸਿੰਘ ਤੇ ਜਗਜੀਤ ਸਿੰਘ ਜੱਗੀ ਹਾਜ਼ਰ ਸਨ |
ਪਿਛਲੀ ਖ਼ਬਰ ਪਾਵਰਕਾਮ ਸਰਕਲ ਰੋਪੜ ਦੇ ਪੈਨਸ਼ਨਰਾਂ ਵਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਆਪਣੀਆਂ ਮੰਗਾਂ ਸੰਬੰਧੀ ਕਨਵੰਨਸ਼ਨ... ਅਗਲੀ ਖ਼ਬਰ ਐਨ. ਪੀ. ਐਸ. ਪੀੜਤ ਕਰਮਚਾਰੀ ਕੱਲ੍ਹ ਮੁੱਖ ਮੰਤਰੀ ਦੇ ਪੁਤਲੇ ਸਾੜਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।