21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਾਵਰਕਾਮ ਸਰਕਲ ਰੋਪੜ ਦੇ ਪੈਨਸ਼ਨਰਾਂ ਵਲੋਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਆਪਣੀਆਂ ਮੰਗਾਂ ਸੰਬੰਧੀ ਕਨਵੰਨਸ਼ਨ

ਅਜੀਤ ਡੈਸਕ 18-02-2026
ਸਮਰਾਲਾ, 17 ਫਰਵਰੀ (ਕੁਲਵਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਫ਼ੈਸਲੇ ਅਨੁਸਾਰ ਸਰਕਲ ਰੋਪੜ ਦੇ ਪੈਨਸ਼ਨਰਾਂ ਵੱਲੋਂ ਸਰਕਲ ਪ੍ਰਧਾਨ ਸਕਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਰੋਪੜ ਵਿਖੇ ਕਨਵੈਂਸ਼ਨ ਕੀਤੀ ਗਈ, ਜਿਸ ਵਿੱਚ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਖੰਨਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਦੱਸਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 22 ਫ਼ਰਵਰੀ ਨੂੰ ਵਿਧਾਇਕਾਂ, ਪਾਰਲੀਮੈਂਟ ਮੈਂਬਰਾਂ ਅਤੇ ਬੀ. ਜੇ. ਪੀ. ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਸਰਕਲ ਸਕੱਤਰ ਭਰਪੂਰ ਸਿੰਘ ਨੇ ਦੱਸਿਆ ਕਿ ਕੈਨਵੈਂਸ਼ਨ ਵਿੱਚ ਹਾਜ਼ਰ ਸਾਥੀਆਂ ਨੇ ਭਖਵੇਂ ਮਸਲਿਆਂ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਨ ਦੇ ਯਤਨ ਖ਼ਿਲਾਫ਼, ਚਾਰ ਲੇਬਰ ਕੋਡ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼, ਪੁਰਾਣੇ 29 ਨੰਬਰ ਲੇਬਰ ਕਾਨੂੰਨਾਂ ਦੀ ਬਹਾਲੀ ਲਈ, ਮਨਰੇਗਾ ਕਾਨੂੰਨ ਦੀ ਬਹਾਲੀ, ਅਮਰੀਕਾ ਨਾਲ ਕੀਤੀ ਜਾ ਰਹੀ ਵਪਾਰਕ ਸੰਧੀ ਰੱਦ ਕਰਨ ਲਈ, ਪੰਜਾਬ ਸਰਕਾਰ ਵੱਲੋਂ ਵੇਚੀਆਂ ਜਾ ਰਹੀਆਂ ਸਰਕਾਰੀ ਅਤੇ ਪਾਵਰਕਾਮ ਦੀਆਂ ਜਾਇਦਾਦਾਂ ਦੀ ਰਾਖੀ ਲਈ ਚਲ ਰਹੇ ਸਾਂਝੇ ਸੰਘਰਸ਼ ਨੂੰ ਹੋਰ ਵੀ ਵਿਸ਼ਾਲ ਅਤੇ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਹਰਭਜਨ ਸਿੰਘ ਮੰਡਲ ਪ੍ਰਧਾਨ ਮੋਰਿੰਡਾ, ਜਗਦੀਸ਼ ਕੁਮਾਰ ਮੰਡਲ ਸਕੱਤਰ ਮੋਰਿੰਡਾ, ਹਰਜਿੰਦਰ ਸਿੰਘ ਮੰਡਲ ਪ੍ਰਧਾਨ ਰੋਪੜ, ਕੇਸਰ ਸਿੰਘ ਮੰਡਲ ਸਕੱਤਰ ਰੋਪੜ, ਭਾਗ ਸਿੰਘ ਮੰਡਲ ਪ੍ਰਧਾਨ ਅਨੰਦਪੁਰ ਸਾਹਿਬ, ਰਾਕੇਸ਼ ਕੁਮਾਰ ਬਾਲੀ ਮੰਡਲ ਸਕੱਤਰ ਅਨੰਦਪੁਰ ਸਾਹਿਬ, ਇੰਜ. ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ ਮੰਡਲ ਸਮਰਾਲਾ, ਬਰਜਿੰਦਰ ਪੰਡਿਤ ਮਜ਼ਦੂਰ ਆਗੂ, ਸੰਗਤ ਸਿੰਘ ਸੇਖੋਂ ਸਰਕਲ ਮੀਤ ਪ੍ਰਧਾਨ ਟੀ. ਐਸ. ਯੂ., ਸਰਕਲ ਆਗੂਆਂ ਅਵਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਹਿੰਮਤ ਸਿੰਘ ਆਡੀਟਰ ਅਤੇ ਰਾਮ ਕਿਸ਼ਨ ਵਿੱਤ ਸਕੱਤਰ ਆਦਿ ਨੇ ਆਪਣੇ ਵਿਚਾਰ ਰੱਖੇ | ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਖੰਨਾ ਨੇ ਮੌਜੂਦਾ ਹਾਲਾਤਾਂ ਅਤੇ ਸੰਘਰਸ਼ਾਂ ਦੀ ਵਿਸਥਾਰ ਨਾਲ ਵਿਆਖਿਆ ਕੀਤੀ |
ਪਿਛਲੀ ਖ਼ਬਰ ਸਵ: ਮਾਤਾ ਸਤਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।