21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ- ਬੋਲੀ ਦਿਵਸ ਨੂੰ ਸਮਰਪਿਤ ਰੂ-ਬ-ਰੂ ਪੋ੍ਰਗਰਾਮ ਕਰਵਾਇਆ

ਅਜੀਤ ਡੈਸਕ 18-02-2026
ਬੀਜਾ, 17 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ- ਬੋਲੀ ਦਿਵਸ ਨੂੰ ਸਮਰਪਿਤ ਰੂ-ਬ-ਰੂ ਪੋ੍ਰਗਰਾਮ ਦਾ ਆਯੋਜਨ ਕੀਤਾ ਗਿਆ | ਵਿਭਾਗ ਵਲੋਂ ਪੰਜਾਬੀ ਦੇ ਉੱਘੇ ਨਾਵਲਕਾਰ ਤੇ ਕਹਾਣੀਕਾਰ ਕਰਨੈਲ ਸਿੰਘ ਵਜ਼ੀਰਾਬਾਦ ਨੂੰ ਉਚੇਚੇ ਤੌਰ 'ਤੇ ਵਿਦਿਆਰਥੀਆਂ ਨਾਲ ਰੂ-ਬ-ਰੂ ਕਰਵਾਉਣ ਲਈ ਸੰਸਥਾ ਵਿਖੇ ਬਤੌਰ ਮੁੱਖ ਮਹਿਮਾਨ ਬੁਲਾਇਆ ਗਿਆ | ਸਮਾਗਮ ਦੇ ਆਰੰਭ ਵਿੱਚ ਵਿਭਾਗ ਦੇ ਮੁਖੀ ਪ੍ਰੋ. ਮਨਜੀਤ ਕੌਰ ਭੱਟੀ ਵੱਲੋਂ ਆਏ ਮਹਿਮਾਨ ਕਰਨੈਲ ਸਿੰਘ ਵਜ਼ੀਰਾਬਾਦ ਅਤੇ ਨਰੇਸ਼ ਨਿਮਾਣਾ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਰਸਮੀ ਜੀ ਆਇਆ ਕਿਹਾ ਗਿਆ | ਉਪਰੰਤ ਪ੍ਰੋ. ਮਨਜੀਤ ਕੋਰ ਭੱਟੀ ਵੱਲੋਂ ਕਹਾਣੀਕਾਰ/ਨਾਵਲਕਾਰ ਨਾਲ ਤੁਆਰੁਫ਼ ਕਰਵਾਉਂਦਿਆਂ ਉਨ੍ਹਾਂ ਦੀਆਂ ਸਿਰਜਣਾਵਾਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ | ਜ਼ਿਕਰਯੋਗ ਹੈ ਕਿ ਕਰਨੈਲ ਸਿੰਘ ਵੱਲੋਂ ਕਾਲਜ ਦੀ ਲਾਇਬ੍ਰੇਰੀ ਨੂੰ ਆਪਣੀਆਂ 10 ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਦੋਸਤੀ ਪਾਉਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਕਰਨੈਲ ਸਿੰਘ ਵਜ਼ੀਰਾਬਾਦ ਨੂੰ ਸਨਮਾਨਿਤ ਕੀਤਾ ਗਿਆ | ਡਾ. ਰੂਪਾ ਕੋਰ ਨੇ ਮੰਚ ਸੰਚਾਲਨ ਕਰਦਿਆਂ ਆਏ ਮਹਿਮਾਨਾਂ ਤੇ ਲੈਕ. ਸੁਰਿੰਦਰ ਕੌਰ ਦੇ ਸਹਿਯੋਗ ਲਈ ਉਚੇਚਾ ਧੰਨਵਾਦ ਕੀਤਾ | ਇਸ ਮੌਕੇ 'ਤੇ ਪ੍ਰੋ. ਨੀਰੂ ਗਰਗ, ਡਾ. ਅੰਮਿ੍ਤ ਕੌਰ ਬਾਂਸਲ, ਪ੍ਰੋ. ਰਾਜਿੰਦਰ ਕੌਰ, ਪ੍ਰੋ. ਹਰਿੰਦਰ ਕੌਰ, ਲੈਕ. ਅੰਮਿ੍ਤਪਾਲ ਕੌਰ, ਪ੍ਰੋ. ਪਵਨਜੀਤ ਕੌਰ ਅਤੇ ਪ੍ਰੋ. ਹਰਲਿਵਲੀਨ ਕੌਰ ਉਚੇਚੇ ਤੌਰ 'ਤੇ ਸਮਾਗਮ ਵਿੱਚ ਪਹੁੰਚੇ | ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਪੰਜਾਬੀ ਵਿਭਾਗ ਦੇ ਅਜਿਹੇ ਯਤਨਾਂ ਲਈ ਸ਼ਲਾਘਾ ਕਰਦਿਆਂ ਹੋਰ ਵਧੇਰੇ ਸਰਗਰਮੀ ਨਾਲ ਅਜਿਹੇ ਸਮਾਗਮਾਂ
ਪਿਛਲੀ ਖ਼ਬਰ ਸੰਤ ਜਗੇੜਾ ਵਲੋਂ ਦੋ ਵਿਅਕਤੀਆਂ 'ਤੇ ਮਰਵਾਉਣ ਦੀ ਸੁਪਾਰੀ ਦੇਣ ਦੇ ਦੋਸ਼, ਐੱਸ. ਪੀ. ਗਿੱਲ ਵਲੋਂ ਮਾਮਲੇ ਦੀ ਜਾਂਚ ਸ਼ੁਰੂ... ਅਗਲੀ ਖ਼ਬਰ ਸਵ: ਮਾਤਾ ਸਤਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।