21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਟੀ. ਬੀ. ਮੁਕਤ ਮੁਹਿੰਮ ਹੇਠ ਕੈਂਪ ਲਗਾਇਆ

ਅਜੀਤ ਡੈਸਕ 18-02-2026
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ ਮਾਨੂੰਪੁਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿੱਚ ਪਿੰਡ ਘੁੰਗਰਾਲੀ ਰਾਜਪੂਤਾ ਵਿਖੇ ਟੀ. ਬੀ ਮੁਕਤ ਭਾਰਤ ਮੁਹਿੰਮ ਤਹਿਤ ਟੀ. ਬੀ. ਸਕਰੀਨਿੰਗ ਕੈਂਪ ਲਗਾਇਆ ਗਿਆ | ਜਿਸ ਦੌਰਾਨ ਕੁੱਲ 118 ਐਕਸ ਰੇ ਬਿਲਕੁਲ ਮੁਫ਼ਤ ਕੀਤੇ ਗਏ ਅਤੇ ਸ਼ੱਕੀ ਮਰੀਜ਼ਾਂ ਨੂੰ ਰੈਫ਼ਰ ਕੀਤਾ ਗਿਆ | ਇਸ ਸਮੇਂ ਜਸਵੀਰ ਸਿੰਘ ਐਸ. ਟੀ. ਐਸ. ਅਤੇ ਸੁਖਵਿੰਦਰ ਕੌਰ ਐੱਚ. ਓ. ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਟੀ. ਬੀ. ਰੋਗਾਂ ਤੋਂ ਬਚਾਉ, ਸਕ੍ਰੀਨਿੰਗ ਅਤੇ ਲੱਛਣਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਟੀ. ਬੀ. ਦੀ ਬਿਮਾਰੀ ਦਾ ਖ਼ਾਤਮਾ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਦੋ ਹਫ਼ਤੇ ਤੋ ਜ਼ਿਆਦਾ ਖਾਸੀ, ਬਲਗ਼ਮ ਆਉਣਾ, ਭਾਰ ਘਟਣਾ ਅਤੇ ਬੁਖ਼ਾਰ ਹੋਣਾ ਆਦਿ ਲੱਛਣ ਦਿਖਾਈ ਦੇਣ ਤੇ ਨੇੜਲੇ ਸਿਹਤ ਕੇਂਦਰ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ. ਬੀ. ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਹੈ | ਇਸ ਸਮੇਂ ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਰਮਨ ਵੱਲੋ ਟੀ. ਬੀ. ਸਕਰੀਨਿੰਗ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ | ਇਸ ਵੇਲੇ ਸਮੂਹ ਗਰਾਮ ਪੰਚਾਇਤ ਪਿੰਡ ਘੁੰਗਰਾਲੀ ਰਾਜਪੂਤਾਂ ਵੱਲੋਂ ਪੂਰਨ ਸਹਿਯੋਗ ਕੀਤਾ ਗਿਆ |
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਸੰਤ ਜਗੇੜਾ ਵਲੋਂ ਦੋ ਵਿਅਕਤੀਆਂ 'ਤੇ ਮਰਵਾਉਣ ਦੀ ਸੁਪਾਰੀ ਦੇਣ ਦੇ ਦੋਸ਼, ਐੱਸ. ਪੀ. ਗਿੱਲ ਵਲੋਂ ਮਾਮਲੇ ਦੀ ਜਾਂਚ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।