ਜਗਰਾਉਂ, 17 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਤਹਿਸੀਲ ਰੋਡ ਜਗਰਾਉਂ 'ਤੇ ਚੈਕਿੰਗ ਦੌਰਾਨ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਹਿਸੀਲ ਰੋਡ 'ਤੇ ਐੱਸ.ਐੱਸ.ਪੀ. ਦਫ਼ਤਰ ਸਾਹਮਣੇ ਕੀਤੀ ਨਾਕੇਬੰਦੀ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਚੇਤਨ ਵਾਸੀ ਜਗਰਾਉਂ ਅਤੇ ਤੋਤਾ ਸਿੰਘ ਵਾਸੀ ਰਾਮਗੜ੍ਹ ਭੁੱਲਰ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਸਿਟੀ ਜਗਰਾਉਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |