21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਵਿੱਚ ਕਿਰਤ ਅਤੇ ਸਕਿੱਲ ਫੈਸਟ ਪ੍ਰੋਗਰਾਮ

ਅਜੀਤ ਡੈਸਕ 18-02-2026
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਵਿੱਚ ਕਿਰਤ ਅਤੇ ਸਕਿੱਲ ਫੈਸਟ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯਮਿਤਾ ਵੱਲ ਪ੍ਰੇਰਿਤ ਕਰਨਾ ਸੀ, ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਸਵਰੋਜ਼ਗਾਰ ਦੀ ਦਿਸ਼ਾ ਵਿਚ ਵੀ ਅੱਗੇ ਵੱਧ ਸਕਣ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸਟਾਲ ਲਗਾਏ ਗਏ, ਜਿਨ੍ਹਾਂ ਵਿਚ ਕੁੱਲ 25 ਟੀਮਾਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਖਾਣ-ਪੀਣ ਦੀਆਂ ਚੀਜ਼ਾਂ, ਡੈਕੋਰੇਟਿਵ ਸਮਾਨ, ਫਨ ਗੇਮਜ਼ ਸਰਵਿਸਜ਼ ਆਦਿ ਦੀ ਪ੍ਰਦਰਸ਼ਨੀ ਲਗਾਈ | ਪ੍ਰੋਗਰਾਮ ਵਿੱਚ ਅਰਵਿੰਦ ਕਾਂਸਲ ਅਤੇ ਨਿਸ਼ਾ ਕਾਂਸਲ (ਕਾਂਸਲ ਐਗਰੋ ਇੰਡਸਟਰੀਜ਼) ਮੁੱਖ ਮਹਿਮਾਨ ਵਜੋਂ ਮੌਜੂਦ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਤਮਨਿਰਭਰ ਬਣਨ ਅਤੇ ਨਵੇਂ ਸਟਾਰਟਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਸਕਿੱਲਜ਼ ਅਤੇ ਇਨੋਵੇਸ਼ਨ ਵੀ ਬਹੁਤ ਜ਼ਰੂਰੀ ਹਨ | ਕਾਲਜ ਜਨਰਲ ਸਕੱਤਰ ਰਾਜੇਸ਼ ਡਾਲੀ ਨੇ ਸਾਰਿਆਂ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦਿੰਦੇ ਹਨ |ਕਾਲਜ ਦੀ ਪ੍ਰਬੰਧਕੀ ਕਮੇਟੀ, ਡਾਇਰੈਕਟਰ ਅਤੇ ਸਮੂਹ ਸਟਾਫ਼ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪ੍ਰਧਾਨ ਸੰਜੀਵ ਧਮੀਜਾ ਅਤੇ ਸਕੱਤਰ ਰਮਰੀਸ਼ ਵਿਜ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਚੰਗੇ ਅਤੇ ਉਜਲੇ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਪੂਰੇ ਪ੍ਰੋਗਰਾਮ ਦਾ ਸਫਲ ਸੰਚਾਲਨ ਪ੍ਰੋਫੈਸਰ ਹੀਨਾ ਅਤੇ ਪ੍ਰੋਫੈਸਰ ਸ਼ੀਨਮ ਗਰਗ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ | ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਸਕਿੱਲਜ਼ ਅਤੇ ਇਨੋਵੇਸ਼ਨ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ, ਜਿਸ ਨਾਲ ਉਨ੍ਹਾਂ ਵਿੱਚ ਕੱੁਝ ਨਵਾਂ ਕਰਨ ਦਾ ਉਤਸ਼ਾਹ ਦੇਖਣ ਨੂੰ ਮਿਲਿਆ |
ਪਿਛਲੀ ਖ਼ਬਰ ਆਪ ਸਰਕਾਰ ਨਸ਼ਾ ਤੇ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ 'ਚ ਹੋਈ ਨਾਕਾਮ- ਦਾਖਾ/ਬਾਜਵਾ ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਨਾਬਾਲਗ ਲੜਕੀ ਦਾ ਵੀਡੀਓ ਕਲਿੱਪ ਵਾਇਰਲ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।