ਕੁਹਾੜਾ, 17 ਫਰਵਰੀ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਦੀ ਸਰਕਾਰ ਡਰਾਮਿਆਂ ਤੋਂ ਇਲਾਵਾ ਕੁੱਝ ਨਹੀਂ ਕੀਤਾ ਜਾ ਰਿਹਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵੱਲੋਂ ਜੰਡਿਆਲੀ ਵਿਖੇ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਹੁਤ ਵਿਸ਼ਵਾਸ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ, ਸਰਕਾਰ ਦੇ ਲਗਭਗ ਚਾਰ ਸਾਲ ਬੀਤ ਚੁੱਕੇ ਹਨ ਪਰ ਸੂਬਾ ਸਰਕਾਰ ਨੇ ਡਰਾਮੇ ਕਰਨ ਤੋਂ ਇਲਾਵਾ ਪੰਜਾਬ ਵਿਚ ਕੁੱਝ ਨਹੀਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਰਵਨੀਤ ਸਿੰਘ ਗਿੱਲ, ਰੁਪਿੰਦਰ ਸਿੰਘ ਗਰਚਾ ਬਿਲਗਾ , ਯੂਥ ਆਗੂ ਬਲਕਾਰ ਸਿੰਘ ਆਦਿ ਹਾਜ਼ਰ ਸਨ |