16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਧਾਇਕ ਗਿਆਸਪੁਰਾ ਵਲੋਂ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਨਾਲ ਮੁਲਾਕਾਤ

ਅਜੀਤ ਡੈਸਕ 19-02-2026
ਮਲੌਦ, 18 ਫਰਵਰੀ (ਨਿਜ਼ਾਮਪੁਰ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਮੁਲਾਕਾਤ ਕਰਕੇ ਪਾਰਟੀ ਦੀ ਚੜਦੀ ਕਲਾ ਲਈ ਅਤੇ ਹਲਕੇ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਵਿਧਾਇਕ ਗਿਆਸਪੁਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੰਗੇ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਹਲਕਾ ਪਾਇਲ ਦੇ ਵਿਕਾਸ-ਕਾਰਜਾਂ ਬਾਰੇ ਵਿਸਥਾਰ ਪੂਰਵਕ ਚਰਚਾ ਹੋਈ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ 'ਚ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਲੋਕ ਉਮੀਦਾਂ ਉੱਪਰ ਖਰੀਆਂ ਨਹੀਂ ਉਤਰ ਸਕੀਆਂ | ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਤਿਹਾਸਕ ਕੰਮਾਂ ਵਿਚ ਬਿਜਲੀ ਦੇ ਜ਼ੀਰੋ ਬਿੱਲ, ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਸਮੇਂ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਦਸ ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਸਮੇਤ ਨਸ਼ਿਆਂ ਵਿਰੁੱਧ ਛੇੜੇ ਗਏ ਯੁੱਧ ਵਰਗੀਆਂ ਉਪਲਬਧੀਆਂ ਤੋਂ ਪੰਜਾਬ ਵਾਸੀ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਸਰਵਪੱਖੀ ਵਿਕਾਸ ਲਈ ਅਰਵਿੰਦ ਕੇਜਰੀਵਾਲ ਨੇ ਹਲਾਸ਼ੇਰੀ ਦਿੰਦਿਆਂ ਕਿਹਾ ਕਿ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਬਣਕੇ ਕੰਮ-ਕਾਜ ਵਿਸ਼ੇਸ਼ ਰੁਚੀ ਨਾਲ ਕਰਵਾਏ ਜਾਣ | ਕਿਉਂਕਿ ਹਰ ਵਰਗ ਦੇ ਸਹਿਯੋਗ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਵੇਗੀ |
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ ਤੀਸਰੀ ਸਾਲਾਨਾ ਪੈਦਲ ਯਾਤਰਾ ਸੈਂਕੜੇ ਭਗਤਾਂ ਨਾਲ ਰਵਾਨਾ ਹੋਈ ਅਗਲੀ ਖ਼ਬਰ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।